Breaking NewsD5 specialNewsPunjabTop News

ਡੇਰਾ ਮੁਖੀ ਨੂੰ ਵੱਡੀ ਰਾਹਤ : ਪ੍ਰੋਡਕਸ਼ਨ ਵਾਰੰਟ ’ਤੇ ਹਾਈ ਕੋਰਟ ਨੇ 21 ਅਪ੍ਰੈਲ ਤੱਕ ਲਗਾਈ ਰੋਕ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਡੇਰਾ ਮੁਖੀ ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਮਾਮਲੇ ‘ਚ ਵੀਰਵਾਰ ਨੂੰ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦੇ ਹੋਏ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹੀ ਜਵਾਬ ਦਾਖਲ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਕੋਰਟ ਨੇ ਸੁਣਵਾਈ ਹੁਣ 3 ਮਹੀਨੇ ਅੱਗੇ ਪਾ ਦਿੱਤਾ ਹੈ। ਵੀਰਵਾਰ ਦੀ ਸੁਣਾਈ ਸ਼ੁਰੂ ਹੋਈ ਤਾਂ ਪੰਜਾਬ ਦੇ ਐਡਵੋਕੇਟ ਜਨਰਲ ਨੇ ਹੀ ਜਵਾਬ ਦੇਣ ਲਈ ਕੁਝ ਸਮਾਂ ਦੇਣ ਦੀ ਮੰਗ ਕੀਤੀ, ਇਸ ‘ਤੇ ਡੇਰੇ ਦੇ ਮੁੱਖੀ ਦੇ ਵਲੋਂ ਪੇਸ਼ ਸੀਨੀਅਰ ਐਡਵੋਕੇਟ ਨੇ ਕਿਹਾ ਕਿ ਇਸ ਤੋਂ ਸਾਫ ਹੈ ਕੀ ਸਰਕਾਰ ਨੂੰ ਇਸ ਮਾਮਲੇ ‘ਚ ਕੋਈ ਜਲਦੀ ਨਹੀਂ ਹੈ।

ਪੁਲਿਸ ਸਾਹਮਣੇ ਪੇਸ਼ ਹੋਊ ਮਜੀਠੀਆ! ਚੋਣਾਂ ਤੋਂ ਪਹਿਲਾਂ ਬਾਦਲਾਂ ਨੇ ਲਾਤੀ ਸਕੀਮ | D5 Channel Punjabi

ਸੁਣਵਾਈ ਦੌਰਾਨ ਹਾਈਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ‘ਚ ਸੁਰੱਖਿਆ ਇੰਤਜਾਮਾਂ ‘ਚ ਕਮੀ ਨੂੰ ਵੀ ਧਿਆਨ ਵਿੱਚ ਰੱਖਿਆ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਕੀ ਡੇਰਾ ਮੁਖੀ ਨੂੰ ਪੰਜਾਬ ਲਿਆਉਣ ਲਈ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਕਿ ਕਿਹਾ ਕਿ ਕੱਲ੍ਹ ਜੋ ਹੋਇਆ, ਉਹ ਹਾਲਤ ਤਾਂ ਸੰਭਾਲੇ ਨਹੀਂ ਗਏ, ਹੁਣ ਜੇ ਡੇਰਾ ਮੁਖੀ ਨੂੰ ਇੱਥੇ ਲਿਆਇਆ ਗਿਆ ਤਾਂ ਸਰਕਾਰ ਕਿਵੇਂ ਹਾਲਾਤ ਨੂੰ ਸੰਭਾਲੇਗੀ। ਹਾਈਕੋਰਟ ਨੇ ਦੋਹਾਂ ਧਿਰਾਂ ਨੂੰ ਕੋਰੀਆ ਦੇ ਕੇ ਡੇਰਾ ਮੁਖੀ ਦੇ ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾਉਣ ਦੇ ਹੁਕਮ ਦਿੱਤੇ। ਹਾਈਕੋਰਟ ਨੇ ਕਿਹਾ ਕਿ ਸਰਕਾਰ ਜੇਕਰ ਇਸ ਮਾਮਲੇ ‘ਚ ਜੋ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸੁਨਾਰੀਆ ਜੇਲ ‘ਚ ਹੀ ਜਾ ਕੇ ਪੁੱਛਗਿਛ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button