IndiaTop News

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਕੀਤੀ ਮੁਆਫ, ਪੜ੍ਹੋ ਪੂਰਾ ਵੇਰਵਾ

ਪਟਿਆਲਾ : ਹਰਿਆਣਾ ਸਰਕਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਮੁਆਫ ਕਰ ਦਿੱਤੀ ਹੈ। ਸਾਰੀਆਂ ਨੂੰ ਪੜ੍ਹ ਕੇ ਥੋੜਾ ਅਜੀਬ ਜ਼ਰੂਰ ਲੱਗ ਰਿਹਾ ਹੋਏਗਾ ਕਿ ਇਹ ਕਿਵੇਂ ਹੋ ਸਕਦਾ? ਪਰ ਇਹ ਸੱਚ ਹੈ। ਅਸਲ ‘ਚ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਹਰਿਆਣਾ ਸਰਕਾਰ ਨੇ ਉਨ੍ਹਾਂ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ, ਜੋ ਰਾਜ ਵਿੱਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਉਨ੍ਹਾਂ ਦੇ ਦੋਸ਼ੀ ਠਹਿਰਾਏ ਜਾਣ ਦੇ ਨਤੀਜੇ ਵਜੋਂ ਸਜ਼ਾ ਭੁਗਤ ਰਹੇ ਹਨ।

Ram Rahim ਦੀ ਸਜ਼ਾ ਮਾਫ਼, ਸਰਕਾਰ ਨੇ ਲਿਆ ਵੱਡਾ ਫੈਸਲਾ | D5 Channel Punjabi

ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਉਮਰ ਕੈਦ ਸਮੇਤ 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਕੱਟ ਚੁੱਕੇ ਦੋਸ਼ੀਆਂ ਨੂੰ 90 ਦਿਨਾਂ ਦੀ ਛੋਟ ਦਿੱਤੀ ਗਈ ਹੈ। ਪੰਜ ਸਾਲ ਜਾਂ ਇਸ ਤੋਂ ਵੱਧ ਪਰ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਵਿਅਕਤੀਆਂ ਨੂੰ 60 ਦਿਨਾਂ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਪੰਜ ਸਾਲ ਤੋਂ ਘੱਟ ਸਜ਼ਾ ਕੱਟ ਚੁੱਕੇ ਦੋਸ਼ੀਆਂ ਨੂੰ 30 ਦਿਨਾਂ ਦੀ ਛੋਟ ਦਿੱਤੀ ਗਈ ਹੈ।

Ashish Mishra ਦੀ ਜ਼ਮਾਨਤ ਤੋਂ ਬਾਅਦ ਕਿਸਾਨ ਹੋਏ ਤੱਤੇ, ਕਰ ਲਈ ਵੱਡੇ ਐਕਸ਼ਨ ਦੀ ਤਿਆਰੀ | D5 Channel Punjabi

ਡੇਰਾ ਸਿਰਸਾ ਮੁਖੀ ਇਸ ਵੇਲੇ ਆਪਣੀਆਂ ਦੋ ਸ਼ਰਧਾਲੂਆਂ ਨਾਲ ਜ਼ਬਰ ਜਨਾਹ ਕਰਨ, ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਕਤਲ ਕਰਨ ਅਤੇ ਸਾਬਕਾ ਡੇਰਾ ਮੈਨੇਜਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ 20 ਸਾਲ ਦੀ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਹਰਿਆਣਾ ਸਰਕਾਰ ਦੀ ਨੀਤੀ ਮੁਤਾਬਕ ਉਸਦੀ 90 ਦਿਨ ਦੀ ਸਜ਼ਾ ਮੁਆਫ ਹੋ ਗਈ ਹੈ। ਦੱਸਣਯੋਗ ਹੈ ਕਿ ਉਸਦੀ ਪੈਰੋਲ ਪਹਿਲਾਂ ਹੀ ਵਿਵਾਦਾਂ ਵਿਚ ਸੀ ਤੇ ਉਹ ਅੱਜ ਕੱਲ੍ਹ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ ਤੇ ਆਪਣੇ ਯੂ ਪੀ ਵਿਚਲੇ ਆਸ਼ਰਮ ਵਿਚ ਹੈ ਜਿਥੇ ਉਸਨੇ ਬੀਤੇ ਦਿਨ ਤਲਵਾਰ ਨਾਲ ਕੇਕ ਵੀ ਕੱਟਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button