ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ

ਲਖੀਮਪੁਰ ਖੀਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਗਾਂਧੀ ਸਮਾਰਕ ਵਿਖੇ ਸ਼ਾਂਤਮਈ ਪ੍ਰਦਰਸ਼ਨ
ਚੰਡੀਗੜ੍ਹ:ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।
Breaking news: ਨਵਜੋਤ ਸਿੱਧੂ ਦੀ ਹੋ ਸਕਦੀ ਹੈ ਛੁੱਟੀ, ਚੰਨੀ ਪਹੁੰਚਿਆ ਦਿੱਲੀ, ਹਾਈਕਮਾਂਡ ਲੈ ਸਕਦੀ ਹੈ ਫੈਸਲਾ
ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ।
ਮੁੱਖ ਮੰਤਰੀ ਚੰਨੀ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ! ਕੈਬਨਿਟ ਮੰਤਰੀਆਂ ਨੇ ਵੀ ਦਿੱਤੀ ਹਰੀ ਝੰਡੀ !
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।
Kisan Andolan : Farmers ਨੇ ਘੇਰਿਆ CM Khattar, Chaduni ਦੇ Son ਦੀ Yogi ਨੂੰ Warring || D5ChannelPunjabi
ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।
Lakhimpur Kheri News : UP Mamla ‘ਚ ਨਵਾਂ ਮੋੜ, Congress ਨੇ Modi ਨੂੰ ਦਿਖਾਈ Video || D5 Channel Punjabi
ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ।ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.