ਖਨੌਰੀ ਸਰਹੱਦ ‘ਤੇ ਕਿਸਾਨੀ ਮੰਗਾਂ ਦੇ ਲਈ ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸੋਮਵਾਰ ਦੇਰ ਰਾਤ ਗਏ ਅਚਾਨਕ ਬਲੱਡ ਪ੍ਰੈਸ਼ਰ ਘਟਣ ਕਾਰਨ ਉਹ ਬੇਹੋਸ਼ੀ ਦੀ ਹਾਲਤ ਵਿਚ ਪਹੁੰਚ ਗਏ। ਜਿਸ ਕਾਰਨ ਉਨ੍ਹਾਂ ਦੀ ਹਾਲਤ ਬੇਹੱਦ ਚਿੰਤਾਜਨਕ ਸਥਿਤੀ ਵਿਚ ਪਹੁੰਚ ਗਈ। ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਅਚਾਨਕ ਹੀ ਬਹੁਤ ਘੱਟ ਕੇ 70/52 ਰਹਿ ਗਿਆ ਸੀ। ਜਿਸ ਕਾਰਨ ਉਹ ਬੇਹੋਸ਼ੀ ਦੀ ਹਾਲਤ ਵਿਚ ਚਲੇ ਗਏ ਸਨ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦੁਆਰਾ ਡੱਲੇਵਾਲ ਦੇ ਪੈਰ ਉੱਚੇ ਕਰਕੇ ਅਤੇ ਹੱਥਾਂ ਪੈਰਾਂ ਦੀ ਮਾਲਸ਼ ਕਰਕੇ ਕਾਫੀ ਜਦੋ ਜਹਿਦ ਉਪਰੰਤ ਬਲੱਡ ਪ੍ਰੈਸ਼ਰ ਨੂੰ ਨਾਰਮਲ ਸਥਿਤੀ ਵਿਚ ਲਿਆਂਦਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.