ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 42ਵੇਂ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਉਸ ਨੂੰ ਵਾਰ-ਵਾਰ ਉਲਟੀਆਂ ਆ ਰਹੀਆਂ ਹਨ। ਉਸਨੂੰ ਗੱਲ ਕਰਨ ਵਿੱਚ ਦਿੱਕਤ ਆ ਰਹੀ ਹੈ। ਉਸ ਦੇ ਲੀਵਰ, ਕਿਡਨੀ ਅਤੇ ਫੇਫੜਿਆਂ ਵਿੱਚ ਸਮੱਸਿਆ ਆ ਗਈ ਹੈ। ਡਾਕਟਰਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਦਾ ਮਰਨ ਵਰਤ ਖਤਮ ਹੋ ਵੀ ਜਾਂਦਾ ਹੈ ਤਾਂ ਉਸ ਦੇ ਸਾਰੇ ਅੰਗ 100 ਫੀਸਦੀ ਕੰਮ ਨਾ ਕਰ ਸਕਣ ਦਾ ਖਤਰਾ ਹੈ। ਉਸ ਦੀ ਸਿਹਤ ਠੀਕ ਹੋਣਾ ਮੁਸ਼ਕਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.