ਪੰਜਾਬ ਹਰਿਆਣਾ ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿਚ ਪੰਜਾਬ ਦੇ DGP ਅਤੇ ਮੁੱਖ ਸਕੱਤਰ VC ਰਾਹੀਂ ਪੇਸ਼ ਹੋਣਗੇ।
ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ।
ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿਚ ਹੋਈ ਹੈ। ਦੂਜੇ ਪਾਸੇ ਡਾਕਟਰਾਂ ਵਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿਚ ਵੀ ਮੁਸ਼ਕਿਲ ਆ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.