PunjabPunjabTop News

ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੀਤੀਆਂ ਸਖ਼ਤ ਟਿੱਪਣੀਆਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਉਚ ਅਦਾਲਤ ਨੇ ਸਖਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਆਖਿਆ ਗਿਆ ਕਿ ਕੁਝ ਲੋਕਾਂ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਹੋਣ ਤੋਂ ਰੋਕਣਾ ਗਲਤ ਹੈ। ਸੁਪਰੀਮ ਕੋਰਟ ਨੇ ਆਖਿਆ ਕਿ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਨ ਵਿਚ ਜੇਕਰ ਕੇਂਦਰ ਦੀ ਮਦਦ ਦੀ ਲੋੜ ਹਨ ਤਾਂ ਇਸ ਸਬੰਧੀ ਹੁਕਮ ਦਿੱਤੇ ਜਾ ਸਕਦੇ ਹਨ।ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਤੁਰੰਤ ਹਸਪਤਾਲ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਬੈਂਚ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਬੈਂਚ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਹੈ। ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਕਾਫੀ ਗੰਭੀਰ ਹੈ।ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ 2024 ਤੱਕ ਦਾ ਸਮਾਂ ਦਿੱਤਾ ਹੈ, ਤਾਂ ਜੋ ਉਹ ਡੱਲੇਵਾਲ ਨੂੰ ਹਸਪਤਾਲ ਜਾਣ ਲਈ ਮਨਾ ਸਕੇ। ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਾਡੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਪਾਲਣਾ ਰਿਪੋਰਟ ਵੀ ਦਾਖ਼ਲ ਕਰਨੀ ਪਵੇਗੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮੀਤ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਸੀਂ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button