ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਪਿਛਲੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ (ਕੋਰਟ ਦਾ ਹੁਕਮ ਨਾ ਮੰਨਣ) ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ ‘ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਹਾਲ ਹੀ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ ਸੂਬਾ ਸਰਕਾਰ ਉਹਨਾਂ ਕਾਨੂੰਨਾਂ ਨੂੰ ਬਣਾਉਣ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਦੇ ਸਕੀ। ਕਿਉਕਿ MSP ਦਾ ਕਾਨੂੰਨ ਕੇਂਦਰ ਹੀ ਬਣਾ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.