NewsBreaking NewsInternational

ਢਾਕਾ ਦੀ 22 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ 20 ਲੋਕਾਂ ਦੀ ਮੌਤ

ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਇਕ ਇਲਾਕੇ ਵਿਚ 22 ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 19 ਲੋਕਾਂ ਦੀ ਮੌਤ ਹੋ ਗਈ ਜਦਕਿ 50 ਤੋਂ ਜ਼ਿਆਦਾ ਲੋਕ ਗੰਭੀਰ ਰੂਪ ਨਾਲ ਝੁਲਸ ਗਏ।

Read Also ਲੁਧਿਆਣਾ ‘ਚ ਅੱਗ ਲੱਗਣ ਕਾਰਨ ਚਾਰ ਮੰਜ਼ਿਲਾ ਇਮਾਰਤ ਸੜ ਕੇ ਸੁਆਹ

ਅੱਗ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਗ ‘ਤੇ ਕਾਬੂ ਪਾਉਣ ਲਈ 21 ਫ਼ਾਇਰ ਬ੍ਰਿਗੇਡ ਤੋਂ ਇਲਾਵਾ ਹੈਲੀਕਾਪਟਰਾਂ ਨੂੰ ਵੀ ਲਗਾਉਣਾ ਪਿਆ।

0521 pop 630 630 ਇਸ ਇਮਾਰਤ ਵਿਚ ਕਪੜਿਆਂ ਅਤੇ ਇੰਟਰਨੈੱਟ ਸੇਵਾ ਦੇਣ ਵਾਲੀਆਂ ਕਈ ਕੰਪਨੀਆਂ ਦੇ ਵੀ ਦਫ਼ਤਰ ਹਨ। ਬਨਾਨੀ ਪੁਲਿਸ ਥਾਣਾ ਦੇ ਇੰਚਾਰਜ ਫ਼ਰਮਾਨ ਅਲੀ ਨੇ ਪੱਤਰਕਾਰਾਂ ਨੂੰ ਘਟਨਾ ਵਿਚ ਹੋਏ ਜਾਨੀ ਮਾਲ ਨੁਕਸਾਨ ਦੀ ਜਾਣਕਾਰੀ ਦਿਤੀ।

0521 dhaakaa1

ਮਰਨ ਵਾਲਿਆਂ ਵਿਚ ਸ਼੍ਰੀਲੰਕਾ ਦਾ ਇਕ ਨਾਗਰਿਕ ਵੀ ਸ਼ਾਮਲ ਹੈ ਜਿਸ ਦੀ ਮੌਤ ਇਮਾਰਤ ਵਿਚੋਂ ਹੇਠਾਂ ਛਾਲ ਮਾਰਨ ਕਾਰਨ ਹੋਈ ਹੈ। ਹੋਰ ਵੀ ਕਈ ਲੋਕਾਂ ਨੇ ਜਾਨ ਬਚਾਉਣ ਲਈ ਇਮਾਰਤ ਤੋਂ ਛਾਲਾਂ ਮਾਰੀਆਂ ਸਨ।

0521 dhaakaa2

ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਇਹ ਵੀ ਦਸਿਆ ਕਿ ਅੱਗ ਇਮਾਰਤ ਦੀ ਅੱਠਵੀਂ ਮੰਜ਼ਿਲ ਤੇ ਲਗੀ ਸੀ ਤੇ ਫਿਰ ਇਹ 9ਵੀਂ, 10ਵੀਂ ਅਤੇ 11ਵੀਂ ਮੰਜ਼ਿਲ ਤੱਕ ਫੈਲ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button