Breaking NewsD5 specialNewsPunjab

ਤਕਨੀਕੀ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਰਾਹਤ ਫੰਡ ‘ਚ 5 ਕਰੋੜ ਦੇਣ ਦਾ ਫੈਸਲਾ : ਚੰਨੀ

ਚੰਡੀਗੜ੍ਹ : ਕਰੋਨਾ ਵਾਇਰਸ ਵਿਰੁਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਚ ਲੜੀ ਜਾ ਰਹੀ ਲੜਾਈ ਲਈ ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ 5 ਕਰੋੜ ਰੁਪਏ ਦਿੱਤੇ ਜਾਣਗੇ। ਬੀਤੇ ਦਿਨ ਜਾਰੀ ਪ੍ਰੈਸ ਬਿਆਨ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਉਨ੍ਹਾਂ ਦੀ ਪ੍ਰੇਰਣਾ ਸਦਕਾ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।

ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੀ ਸਭ ਤੋਂ ਵੱਡੀ update

ਜਿਸ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਲਈ ਅੱਗੇ ਆਏ ਹਨ। ਇੰਨਾਂ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਪੰਜਾਬ ਅਤੇ ਮਹਾਰਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਪਹਿਲਕਦਮੀ ਕੀਤੀ ਹੈ।

ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ | Punjab Curfew

ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਗਰੁੱਪ ਏ ਅਤੇ ਬੀ ਵਲੋਂ 7 ਦਿਨ ਦੀ ਤਨਖਾਹ, ਗੁਰੱਪ-ਬੀ ਵਲੋਂ 3 ਦਿਨ ਅਤੇ ਗਰੁੱਪ ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਚੰਨੀ ਨੇ ਮਨੁੱਖਤਾ ਦੀ ਸੇਵਾ ਲਈ ਪਾਏ ਇਸ ਯੋਗਦਾਨ ਲਈ ਸਾਰੇ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਉਦਯੋਗਪਤੀਆਂ ਅਤੇ ਹੋਰਨਾਂ ਨਿੱਜੀ ਅਦਾਰਿਆਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਖੁੱਲ ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਕਰੋਨਾ ਵਾਇਰਸ ਵਿਰੁਧ ਲੜੀ ਜਾ ਰਹੀ ਜੰਗ ਵਿਚ ਪਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button