ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਫਤਿਹ ਚੱਕ ‘ਚ ਸਕੂਲ ਸਮੇਂ ਦੌਰਾਨ ਬੱਚਿਆਂ ਤੋਂ ਇੱਟਾਂ, ਰੋੜੇ ਤੇ ਮਲਬਾ ਚੁਕਵਾਏ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਪ੍ਰਬੰਧਨ ਦੀ ਕਾਰਗੁਜ਼ਾਰੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਮੌਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਕੁਝ ਬੱਚੇ ਕਲਾਸਰੂਮ ਤੋਂ ਬਾਹਰ ਇੱਟਾਂ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਸਮੇਂ ਬੱਚਿਆਂ ਦੀ ਪੜ੍ਹਾਈ ਹੋਣੀ ਚਾਹੀਦੀ ਸੀ, ਉਸ ਸਮੇਂ ਉਨ੍ਹਾਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ।
ਸਾਹਮਣੇ ਆਈ ਵੀਡੀਓ ‘ਚ ਕੁਝ ਬੱਚੇ ਸਕੂਲ ਦੇ ਕਲਾਸਰੂਮ ਤੋਂ ਬਾਹਰ ਇੱਟਾਂ ਤੇ ਹੋਰ ਮਲਬਾ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੁਝ ਬੱਚੇ ਕਲਾਸਰੂਮ ਤੋਂ ਬਾਹਰ ਬੈਠੇ ਹੋਏ ਵੀ ਦਿਖਾਈ ਦਿੰਦੇ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪੱਧਰ ਤੇ ਇਸ ਗੱਲ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਕਿ ਸਕੂਲ ਸਮੇਂ ਦੌਰਾਨ ਬੱਚਿਆਂ ਤੋਂ ਇਸ ਤਰ੍ਹਾਂ ਦਾ ਕੰਮ ਕਿਉਂ ਲਿਆ ਜਾ ਰਿਹਾ ਸੀ ਤੇ ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਕੀ ਇੰਤਜ਼ਾਮ ਕੀਤੇ ਗਏ ਸਨ।
ਮੌਕੇ ਤੇ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ ਆਮ ਆਦਮੀ ਪਾਰਟੀ ਨਾਲ ਜੁੜੇ ਗੁਰਦੇਵ ਸਿੰਘ ਠੇਕੇਦਾਰ ਨੇ ਕਿਹਾ ਕਿ ਸਕੂਲ ਦੇ ਅੰਦਰ ਕਾਫ਼ੀ ਮਲਬਾ ਤੇ ਗੰਦਗੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੌਕੇ ਤੇ ਬੱਚਿਆਂ ਨੂੰ ਇੱਟਾਂ ਚੁੱਕਦੇ ਹੋਏ ਦੇਖਿਆ। ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਇਸ ਤਰ੍ਹਾਂ ਇੱਟਾਂ ਤੇ ਮਲਬਾ ਚੁਕਵਾਉਣਾ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿੰਤਾ ਦਾ ਵਿਸ਼ਾ ਹੈ। ਜੇਕਰ ਅਧਿਆਪਕ ਬੱਚਿਆਂ ਨੂੰ ਪੜ੍ਹਾਈ ਦੀ ਥਾਂ ਮਜ਼ਦੂਰੀ ਵੱਲ ਧੱਕੇ ਤਾਂ ਹੀ ਚਿੰਤਾ ਦਾ ਵਿਸ਼ਾ ਹੈ।ਗੁਰਦੇਵ ਸਿੰਘ ਠੇਕੇਦਾਰ ਨੇ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਇੱਟ ਬੱਚੇ ਦੇ ਪੈਰ ਤੇ ਡਿੱਗ ਜਾਵੇ, ਕਿਸੇ ਬੱਚੇ ਨੂੰ ਮਲਬੇ ਕਾਰਨ ਸੱਟ ਲੱਗ ਜਾਵੇ ਜਾਂ ਮਲਬੇ ‘ਚੋਂ ਕੋਈ ਜ਼ਹਿਰੀਲਾ ਜੀਵ ਬੱਚੇ ਨੂੰ ਨੁਕਸਾਨ ਪਹੁੰਚਾ ਦੇਵੇ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ? ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ‘ਚ ਪੜ੍ਹਾਈ ਤੇ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.