IndiaTop News

ਤਰੁਣ ਤੇਜਪਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

 ਸੁਪਰੀਮ ਕੋਰਟ  ਨੇ 2013 ਦੇ ਜਬਰ-ਜਨਾਹ ਮਾਮਲੇ ਵਿਚ ਪੱਤਰਕਾਰ ਤਰੁਣ ਤੇਜਪਾਲ ਨੂੰ ਸੁਣਾਈ ਗਈ ਸਜ਼ਾ ਮੁਲਤਵੀ ਕਰਨ ਤੋਂ ਨਾਂਹ ਕਰ ਦਿੱਤੀ ।
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨ ਬੀ. ਵਰਾਲੇ ਦੀ ਬੈਂਚ ਨੇ ਕਿਹਾ ਕਿ ਉਹ ਸਜ਼ਾ ਨੂੰ ਮੁਲਤਵੀ ਕਰਨ ਦੇ ਪੱਖ ਵਿਚ ਨਹੀਂ ਹਨ । ਤੇਜਪਾਲ ਦੀ ਸਜ਼ਾ ਮੁਲਤਵੀ ਕਰਨ ਦੀ ਬੇਨਤੀ ਵਾਲੀ ਰਿੱਟ ‘ਤੇ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਵਿਚ ਸਜ਼ਾ ‘ਤੇ ਰੋਕ ਲਗਾਉਣ ਦਾ ਕੋਈ ਉੱਚਿਤ ਆਧਾਰ ਨਜ਼ਰ ਨਹੀਂ ਆਉਂਦਾ । ਤੇਜਪਾਲ ਵੱਲੋਂ ਪੇਸ਼ ਹੋਏ ਸੀਨੀਅਰ ਟਕੀਸ ਕਪਿਲ ਸਿੱਬਲ ਨੇ ਮਾਮਲੇ ‘ਚ ਸਬੂਤਾਂ ਅਤੇ ਹੋਰ ਸਮੱਗਰੀਆਂ ਦਾ ਹਵਾਲਾ ਦਿੰਦਿਆਂ ਦਲੀਲ ਦਿੱਤੀ ਕਿ ਪੂਰੀ ਕਹਾਣੀ ਝੂਠੀ ਹੈ ।
ਗੋਆ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਤਰੁਣ ਤੇਜਪਾਲ ਦੀ ਰਿੱਟ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਮਾਮਲਾ ਸਜ਼ਾ ਵਧਾਉਣ ਦਾ ਹੈ । ਬੰਬੇ ਹਾਈ ਕੋਰਟ ਨੇ 6 ਅਗਸਤ ਨੂੰ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਉਲਟਾ ਦਿੱਤਾ ਸੀ, ਜਿਸ ਵਿਚ `ਤਹਿਲਕਾ` ਪੱਤਰਿਕਾ ਦੇ ਸਾਬਕਾ ਸੰਪਾਦਕ ਤੇਜਪਾਲ ਨੂੰ 5 ਸਾਲ ਪਹਿਲਾਂ ਬਰੀ ਕਰ ਦਿੱਤਾ ਗਿਆ ਸੀ । ਹਾਈ ਕੋਰਟ ਨੇ ਤੇਜਪਾਲ ਨੂੰ ਜਬਰ-ਜ਼ਨਾਹ ਦਾ ਦੋਸ਼ੀ ਠਹਿਰਾਉਂਦੇ ਹੋਏ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button