PunjabTop News

ਤਲਵੰਡੀ ਸਾਬੋ ਚ ਪੁਲਸ ਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ, ਇੱਕ ਦੇ ਲੱਗੀ ਗੋਲੀ

ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਦੁਪਹਿਰ ਨੂੰ ਬਦਮਾਸ਼ਾਂ ਅਤੇ ਸੀਆਈਏ ਵਨ ਟੀਮ ਵਿਚਕਾਰ ਮੁੱਠਭੇੜ ਹੋਈ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜਦੋਂ ਕਿ ਮੌਕੇ ‘ਤੇ ਹੀ ਪੁਲਿਸ ਵੱਲੋਂ ਇੱਕ ਬਦਮਾਸ਼ ਨੂੰ ਕਾਬੂ ਕਰ ਲਿਆ ਗਿਆ। ਜ਼ਖਮੀ ਬਦਮਾਸ਼ ਨੂੰ ਪੁਲਸ ਵਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ।ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਕਿਸ ਕਾਰਨ ਹੋਈ, ਇਸ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਸ ਕਿਸੇ ਨਾ ਕਿਸੇ ਮਾਮਲੇ ‘ਚ ਇਨ੍ਹਾਂ ਦੇ ਪਿੱਛੇ ਸੀ।

ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਜਵਾਬੀ ਗੋਲੀਬਾਰੀ ‘ਚ ਇਕ ਬਦਮਾਸ਼ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਪੂਰਾ ਖੁਲਾਸਾ ਕਰਨਗੇ।ਜ਼ਖਮੀ ਬਦਮਾਸ਼ ਨੂੰ ਬਠਿੰਡਾ ਦੀ ਸੀਆਈਏ ਟੀਮ ਵੱਲੋਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਮੇਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਭਾਰੀ ਮਾਤਰਾ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button