ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਬੱਸ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਚ ਡਿੱਗ ਜਾਣ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਜਾਣ ਅਤੇ 24 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸਥਾਨਕ ਲੋਕਾਂ ਵੱਲੋਂ ਸ਼ੀਸ਼ੇ ਤੋੜ ਕੇ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਖਬਰ ਲਿੱਖੇ ਜਾਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਡਰਾਈਵਰ ਦੀ ਪਛਾਣ ਮਾਨਸਾ ਦੇ ਰਹਿਣ ਵਾਲੇ ਬਲਕਾਰ ਸਿੰਘ ਦੇ ਰੂਪ ਵਿੱਚ ਹੋਈ ਹੈ।ਵੱਡੇ ਪੱਧਰ ‘ਤੇ ਰੈਕਸਕਿਊ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਹ ਹਾਦਸਾ ਕਿਵੇਂ ਵਾਪਰੀਆ ਹਾਲੇ ਤੱਕ ਸਪਸ਼ਟ ਨਹੀਂ ਹੋ ਪਾਇਆ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੌਂਡਲ ਹਾਦਸੇ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ। ਐਸਐਸਪੀ ਅਵਨੀਤ ਕੌਂਡਲ ਨੇ ਕਿਹਾ ਹੈ ਤਲਵੰਡੀ ਸਾਬੋ ਦੇ ਐਸਐਚਓ ਮੌਕੇ ਤੇ ਹੀ ਪਹੁੰਚ ਗਏ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਦੀ ਕਾਫੀ ਮਦਦ ਕੀਤੀ। ਅਜੇ ਜਾਂਚ ਜਾਰੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.