InternationalTop News

ਤਸਕਰੀ ਕਰਨ ਦੇ ਦੋਸ਼ ‘ਚ ਪੰਜ ਪੰਜਾਬੀ ਗ੍ਰਿਫਤਾਰ

ਕੈਨੇਡਾ ‘ਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਪੰਜ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਔਰਤ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਦੀ ਉਮਰ 20 ਤੋਂ 22 ਸਾਲ ਦਰਮਿਆਨ ਹੈ।

ਮੁਲਜ਼ਮਾਂ ਦੀ ਪਛਾਣ ਬਰੈਂਪਟਨ ਦੀ ਰਹਿਣ ਵਾਲੀ ਨਰਿੰਦਰ ਕੌਰ ਨਾਗਰਾ (61) ਤੇ ਉਸ ਦੇ ਦੋ ਪੁੱਤਰਾਂ ਨਵਦੀਪ ਨਾਗਰਾ (20) ਤੇ ਰਵਨੀਤ ਨਾਗਰਾ (22) ਵਜੋਂ ਹੋਈ ਹੈ। ਇਸ ਤੋਂ ਇਲਾਵਾ ਰਣਵੀਰ (20) ਤੇ ਪਵਨੀਤ ਨਾਹਲ (21) ਵੀ ਦੋਸ਼ੀ ਹਨ। ਦੋਸ਼ੀਆਂ ‘ਤੇ ਕਰੀਬ 160 ਨਿਯਮਾਂ ਨੂੰ ਤੋੜਨ ਦਾ ਦੋਸ਼ ਹੈ। ਇਸ ਵਿੱਚ ਕਈ ਕੈਨੇਡੀਅਨ ਲੋਕ ਵੀ ਸ਼ਾਮਲ ਹਨ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ ਹੈ।

ਪੁਲਿਸ ਮੁਤਾਬਕ ਇਹ ਮਾਮਲਾ ਕਾਫੀ ਦਿਲਚਸਪ ਹੈ। ਇੱਕ 20 ਸਾਲਾ ਵਿਅਕਤੀ ਨੂੰ ਟ੍ਰੈਫਿਕ ਪੁਲਿਸ ਵੱਲੋਂ ਇੱਕ ਬੰਦੂਕ ਬਰਾਮਦ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਜਾਂਚ ਅੱਗੇ ਵਧੀ ਫਿਰ ਜੁਲਾਈ ਤੋਂ ਸਤੰਬਰ ਤੱਕ ਸਪੈਸ਼ਲ ਇਨਫੋਰਸਮੈਂਟ ਬਿਊਰੋ ਦੇ ਅਧਿਕਾਰੀਆਂ ਨੇ ‘ਪ੍ਰੋਜੈਕਟ ਸਲੇਜਹੈਮਰ’ ਕੀਤਾ। ਇਸ ਨੇ ਪੀਲ ਖੇਤਰ ਤੇ ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ) ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਮੂਹਾਂ ਦੀ ਜਾਂਚ ਕੀਤੀ।

ਪੀਲ ਰੀਜਨਲ ਪੁਲਿਸ, ਯਾਰਕ ਰੀਜਨਲ ਪੁਲਿਸ ਤੇ ਆਰਸੀਐਮਪੀ ਸਮੇਤ ਕਈ ਏਜੰਸੀਆਂ ਨੇ ਇਸ ਮਾਮਲੇ ਵਿੱਚ ਮਿਲ ਕੇ ਕੰਮ ਕੀਤਾ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਵਾਰੰਟ ਲਏ ਗਏ। ਜਾਂਚ ਦੌਰਾਨ ਉਨ੍ਹਾਂ ਦੇ ਘਰੋਂ 11 ਹਥਿਆਰ ਬਰਾਮਦ ਹੋਏ। ਇਸ ਤੋਂ ਇਲਾਵਾ 32 ਪਾਬੰਦੀਸ਼ੁਦਾ ਮੈਗਜ਼ੀਨ, 900 ਤੋਂ ਵੱਧ ਗੋਲਾ ਬਾਰੂਦ, 53 ਗਲੋਕ ਸਿਲੈਕਟਰ ਸਵਿੱਚ ਤੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button