Breaking NewsD5 specialNewsPunjab

ਤਾਜਪੋਸ਼ੀ ਸਮਾਗਮ ‘ਤੇ ਹਰਸਿਮਰਤ ਬਾਦਲ ਦਾ ਤੰਜ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ‘ਤੇ ਕਰਾਰਾ ਤੰਜ ਕਸਿਆ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਦੁੱਖ ਹੋਇਆ ਇਹ ਦੇਖਕੇ ਕਿ ਇੱਕ ਪਾਸੇ ਕਿਸਾਨ ਦਿੱਲੀ ਬਾਰਡਰ ‘ਤੇ ਪਿਛਲੇ ਕਈ ਮਹੀਨਿਆਂ ਤੋਂ ਬੈਠੇ ਹੋਏ ਹਨ ਤਾਂ ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਰੇ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣ ਲਈ ਸੰਸਦ ਤੋਂ ਗਾਇਬ ਹੋ ਗਏ। ਉਨ੍ਹਾਂ ਦੀ ਪਹਿਲ ਸਪੱਸ਼ਟ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਉਨ੍ਹਾਂ ਦੇ ਪ੍ਰਤੀ ਆਪਣੇ ਕਰਤੱਵ ਨੂੰ ਪੂਰਾ ਕਰਨ ਦੇ ਬਜਾਏ ਉਨ੍ਹਾਂ ਨੇ ਨਵੇਂ ਪੀਪੀਸੀਸੀ ਪ੍ਰਧਾਨ ਦੀ ਚਾਪਲੂਸੀ ‘ਚ ਸ਼ਾਮਲ ਹੋਣਾ ਚੁਣਿਆ ਹੈ।

Farmers Protest || ਦਿੱਲੀ ਤੋਂ ਵੱਡੀ ਖ਼ਬਰ,ਕਿਸਾਨਾਂ ਨੇ ਵਾਪਸ ਮੋੜੀਆਂ ਬੱਸਾਂ |

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਅੱਜ ਫਿਰ ਸੰਸਦ ਦੇ ਬਾਹਰ ਕਿਸਾਨਾਂ ਦੇ ਸਮਰਥਨ ‘ਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇੱਕ ਹੀ ਏਜੰਡਾ ਹੈ ਕਿ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਕਾਨੂੰਨ ਵਾਪਸ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਅਸੀਂ ਦੋਵੇਂ ਪਾਰਟੀਆਂ ਸਦਨ ਦੇ ਅੰਦਰ ਅਤੇ ਬਾਹਰ ਲਗਾਤਾਰ ਪ੍ਰਦਰਸਨ ਕਰਦੀਆਂ ਰਹਾਂਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button