Breaking NewsD5 specialNewsPunjabTop News

ਤਾਜਪੋਸ਼ੀ ਸਮਾਗਮ : ਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ Navjot Singh Sidhu

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਸਥਿਤ ਆਪਣੇ ਘਰ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਸਿੱਧੂ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਹਨ। ਦੱਸ ਦਈਏ ਕਿ ਸਵੇਰੇ 11 ਵਜੇ ਕਾਂਗਰਸ ਭਵਨ ‘ਚ ਸਿੱਧੂ ਦੀ ਤਾਜਪੋਸ਼ੀ ਹੋਵੇਗੀ। ਉਥੇ ਹੀ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣ ਲਈ ਹਾਮੀ ਭਰ ਦਿੱਤੀ ਹੈ। ਇਹ ਸਭ ਸਿੱਧੂ ਦੇ ਨਾਲ ਕਾਰਜਕਾਰੀ ਪ੍ਰਧਾਨ ਚੁਣੇ ਗਏ ਸੰਗਤ ਸਿੰਘ ਗਿਲਜੀਆਂ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਿੱਜੀ ਤੌਰ ‘ਤੇ ਕੈਪਟਨ ਨਾਲ ਮਿਲਣ ਤੋਂ ਬਾਅਦ ਸੰਭਵ ਹੋਇਆ।

🔴LIVE|ਕਿਸਾਨ ਸੰਸਦ ਦਾ ਅਸਰ !ਵੱਡੀ ਜਿੱਤ !ਭਾਜਪਾ ਸਾਂਸਦ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ!ਕੈਪਟਨ-ਸਿੱਧੂ ਦੀ ਪਈ ਜੱਫੀ!

ਹਾਲਾਂਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਇੱਕ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ‘ਚ 50 ਤੋਂ ਜਿਆਦਾ ਵਿਧਾਇਕਾਂ ਦੇ ਹਸਤਾਖਰ ਵੀ ਸਨ। ਇਸ ਦਾ ਕੋਈ ਜਵਾਬ ਨਾ ਮਿਲਣ ‘ਤੇ ਬੀਤੇ ਦਿਨ ਇਨ੍ਹਾਂ ਦੋਵਾਂ ਨੇਤਾਵਾਂ ਨੇ ਕੈਪਟਨ ਦੇ ਸਿਸਵਾਂ ਫ਼ਾਰਮ ਹਾਊਸ ‘ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸਮਾਗਮ ‘ਚ ਆਉਣ ਦੀ ਬੇਨਤੀ ਕੀਤੀ।

BIG NEWS ਸਿੱਧੂ ਦੀ ਤਾਜਪੋਸ਼ੀ, ਪੰਜਾਬ ਕਾਂਗਰਸ ਭਵਨ ਤੋਂ Exlcusive ਤਸਵੀਰਾਂ D5 Channel Punjabi

ਕੈਪਟਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਾਗਮ ‘ਚ ਸ਼ਾਮਿਲ ਹੋਣ ਦਾ ਖੁਲਾਸਾ ਬਕਾਇਦਾ ਗਿਲਜੀਆਂ ਅਤੇ ਨਾਗਰਾ ਨੇ ਕੀਤਾ ਹੈ। ਇਸ ਤੋਂ ਇਲਾਵਾ ਇੱਕ ਨਿਜੀ ਪੱਤਰ ਵੀ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ, ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਤੁਸੀਂ ਪੰਜਾਬ ਕਾਂਗਰਸ ‘ਚ ਸੀਨੀਅਰ ਨੇਤਾ ਹੋ। ਤੁਹਾਡਾ ਤਾਜਪੋਸ਼ੀ ਸਮਾਗਮ ‘ਚ ਆਉਣਾ ਸਾਨੂੰ ਕੰਮ ਕਰਨ ਲਈ ਉਤਸ਼ਾਹ ਨਾਲ ਭਰ ਦੇਵੇਗਾ। ਪੱਤਰ ‘ਚ ਉਨ੍ਹਾਂ ਨੇ ਕਿਹਾ ਕਿ ਮੇਰੀ ਤੁਹਾਡੇ ਨਾਲ ਕੋਈ ਰੰਜਿਸ਼ ਨਹੀਂ ਹੈ। ਮੈਂ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਿਹਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੀ ਮੈਂ ਤੁਹਾਡਾ ਅਸ਼ੀਰਵਾਦ ਚਾਹੁੰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button