IndiaTop News

ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਲਗਭਗ 14.43 ਲੱਖ ਕਿਸਾਨਾਂ ਦੇ ਲਏ ਫਸਲੀ ਕਰਜ਼ੇ ਨੂੰ ਮੁਆਫ਼ ਕਰਨ ਦਾ ਕੀਤਾ ਐਲਾਨ, ਬਣਦਾ ਆ ₹6,000 ਕਰੋੜ

ਕਿਸਾਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਹਰ ਕਿਸੇ ਦਾ ਚਿਹਰਾ ਖਿੜ ਜਾਏਗਾਕਿਸਾਨਾਂ ਲਈ ਮੁੱਖ ਮੰਤਰੀ ਵੱਲੋਂ ਖਾਸ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਮੰਗਲਵਾਰ ਨੂੰ ਰਾਜ ਦੇ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ। ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਲਏ ਗਏ ਫਸਲੀ ਕਰਜ਼ੇ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਰਾਜ ਦੇ ਲਗਭਗ 14.43 ਲੱਖ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ।

ਸਰਕਾਰ ਵੱਲੋਂ ਚੁੱਕੇ ਇਸ ਕਦਮ ਨਾਲ ਜਿੱਥੇ ਸਰਕਾਰੀ ਖਜ਼ਾਨੇ ‘ਤੇ ਲਗਭਗ ₹6,000 ਕਰੋੜ ਦਾ ਵਾਧੂ ਬੋਝ ਪਵੇਗਾ, ਉੱਥੇ ਹੀ ਇਹ ਕਿਸਾਨਾਂ ਨੂੰ ਕਾਫ਼ੀ ਵਿੱਤੀ ਰਾਹਤ ਪ੍ਰਦਾਨ ਕਰੇਗਾ। ਮੁੱਖ ਮੰਤਰੀ ਦੇ ਇਸ ਐਲਾਨ ਨਾਲ ਉਨ੍ਹਾਂ ਕਿਸਾਨਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਨੇ 1 ਮਈ, 2025 ਤੋਂ 28 ਫਰਵਰੀ 2026 ਦੇ ਵਿਚਕਾਰ ਸਹਿਕਾਰੀ ਬੈਂਕਾਂ ਤੋਂ ₹75,000 ਤੱਕ ਦੇ ਫਸਲੀ ਕਰਜ਼ੇ ਲਏ ਸਨ; ਉਨ੍ਹਾਂ ਦੀ ਪੂਰੀ ਕਰਜ਼ਾ ਰਕਮ ਮੁਆਫ਼ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 75,000 ਤੋਂ ਵੱਧ ਦੇ ਕਰਜ਼ੇ ਵਾਲੇ ਕਿਸਾਨਾਂ ਲਈ ਉਨ੍ਹਾਂ ਦੇ ਬਕਾਇਆ ਕਰਜ਼ੇ ਤੋਂ ₹35,000 ਦੀ ਰਕਮ ਮੁਆਫ਼ ਕੀਤੀ ਜਾਵੇਗੀ

ਹਾਲਾਂਕਿ ਸਕੱਤਰੇਤ ਵਿੱਚ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 75 ਹਜ਼ਾਰ ਰੁਪਏ ਤੋਂ ਵੱਧ ਦਾ ਕਰਜ਼ਾ ਲਿਆ ਸੀ, ਉਨ੍ਹਾਂ ਨੂੰ 35 ਹਜ਼ਾਰ ਰੁਪਏ ਦੀ ਮੁਆਫ਼ੀ ਮਿਲੇਗੀ। ਇਹ ਐਲਾਨ ਕਿਸਾਨਾਂ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ, ਕਿਉਂਕਿ ਪਿਛਲੇ ਮਹੀਨੇ ਸੂਬਾ ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਨਿਮਨ ਕਿਸਾਨਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਅਤੇ ਹੁਣ ਇਸ ਨਵੇਂ ਐਲਾਨ ਰਾਹੀਂ ਉਸ ਫ਼ੈਸਲੇ ਵਿੱਚ ਸੋਧ ਕੀਤੀ ਗਈ ਹੈ।

ਦਰਅਸਲ, ਪਿਛਲੇ ਮਹੀਨੇ ਹੀ, ਸਰਕਾਰ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ 50,000 ਰੁਪਏ ਤੱਕ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ। ਹਾਲਾਂਕਿ, ਕਿਸਾਨ ਸੰਗਠਨਾਂ ਅਤੇ ਕਿਸਾਨਾਂ ਦੀਆਂ ਮੰਗਾਂ ਤੋਂ ਬਾਅਦ, ਮੁੱਖ ਮੰਤਰੀ ਨੇ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ, ਪਿਛਲਾ ਫੈਸਲਾ ਉਲਟਾ ਦਿੱਤਾ ਗਿਆ ਅਤੇ ਰਾਹਤ ਦਾ ਦਾਇਰਾ ਹੋਰ ਵਧਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button