Press ReleasePunjabTop News

ਤਾਰੋਂ ਪਾਰ ਦੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਮਿਲੇਗੀ ਬਿਜਲੀ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਸਰਹੱਦੀ ਕਿਸਾਨਾਂ ਦਾ ਮਸਲਾ ਕਰਵਾਇਆ ਹੱਲ

ਫਾਜਿਲਕਾ 17 ਜੁਲਾਈ 2024 – ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਉਹਨਾਂ ਨੂੰ ਦੱਸਿਆ ਕਿ ਸਰਹੱਦੀ ਪਿੰਡਾਂ ਚ ਜਿਨਾਂ ਕਿਸਾਨਾਂ ਦੀਆਂ ਜਮੀਨਾਂ ਕੰਡਿਆਲੀ ਤਾਰ ਦੇ ਪਾਰ ਹਨ ਉਹਨਾਂ ਨੂੰ ਕਈ ਵਾਰ ਰਾਤ ਸਮੇਂ ਬਿਜਲੀ ਮਿਲਦੀ ਹੈ ਅਤੇ ਉਸ ਸਮੇਂ ਉਹ ਤਾਰੋਂ ਪਾਰ ਜਾ ਕੇ ਮੋਟਰਾਂ ਨਹੀਂ ਚਲਾ ਸਕਦੇ । ਜਿਸ ਕਾਰਨ ਉਹਨਾਂ ਦੀ ਖੇਤੀ ਦਾ ਨੁਕਸਾਨ ਹੁੰਦਾ ਹੈ। ਉਹਨਾਂ ਨੇ ਕੈਬਨਿਟ ਮੰਤਰੀ ਅੱਗੇ ਮੰਗ ਰੱਖੀ ਕਿ ਸਰਹੱਦੀ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਵੇ।

ਵਿਧਾਇਕ ਨੇ ਦੱਸਿਆ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਸੇ ਸਮੇਂ ਹੀ ਆਪਣੇ ਵਿਭਾਗ ਨੂੰ ਹਦਾਇਤ ਕਰ ਦਿੱਤੀ ਹੈ ਕਿ ਤਾਰੋਂ ਪਾਰ ਦੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਵੇ ਤਾਂ ਜੋ ਉਹ ਬੀਐਸਐਫ ਵੱਲੋਂ ਦਿੱਤੇ ਗਏ ਸਮੇਂ ਅਨੁਸਾਰ ਤਾਰੋਂ ਪਾਰ ਜਾ ਕੇ ਆਪਣੀਆਂ ਫਸਲਾਂ ਦੀ ਸਾਂਭ ਸੰਭਾਲ ਕਰ ਸਕਣ ਅਤੇ ਉਨਾਂ ਦੀ ਸਿੰਚਾਈ ਕਰ ਸਕਣ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਹੱਦੀ ਇਲਾਕੇ ਦੇ ਕਿਸਾਨਾਂ ਦੀ ਵੱਡੀ ਮੰਗ ਪੂਰੀ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਵੀ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button