Breaking NewsD5 specialNewsPoliticsPunjab

ਤਿਉਹਾਰਾਂ ਦੇ ਮੌਸਮ ‘ਚ ਕੋਰੋਨਾ ਨੇ ਫ਼ੜੀ ਰਫ਼ਤਾਰ, 24 ਘੰਟਿਆਂ ‘ਚ ਮਿਲੇ 4 ਹਜ਼ਾਰ ਨਵੇਂ ਮਾਮਲੇ

ਨਵੀਂ ਦਿੱਲੀ : ਤਿਉਹਾਰਾਂ ਦੇ ਇਸ ਮੌਸਮ ‘ਚ ਦਿੱਲੀ ‘ਚ ਕੋਰੋਨਾ ਨੇ ਫਿਰ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 4,086 ਨਵੇਂ ਮਾਮਲੇ ਸਾਹਮਣੇ ਆਏ। ਇਹ ਗਿਣਤੀ ਪਿਛਲੇ 34 ਦਿਨ ‘ਚ ਸਾਹਮਣੇ ਆਏ ਸੰਕਰਮਣ ਦੇ ਮਾਮਲਿਆਂ ਵਿੱਚ ਸਭ ਤੋਂ ਜ਼ਿਆਦਾ ਹੈ। ਇਨ੍ਹਾਂ ਆਂਕੜੀਆਂ ਨੇ ਇੱਕ ਵਾਰ ਫਿਰ ਦਿੱਲੀ ਦੀ ਚਿੰਤਾ ਵਧਾ ਦਿੱਤੀ ਹੈ।

ਆਹ ਵਕੀਲ ਨੇ ਕੈਪਟਨ ਦੇ ਬਿੱਲਾਂ ਦੀ ਖੋਲ੍ਹੀ ਪੋਲ! ਦੇਖੋ! ਮੋਦੀ ਨੇ ਕਿਵੇਂ ਤਿਆਰ ਕੀਤੇ ਇਹ ਬਿੱਲ!

ਦਿੱਲੀ ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਕੋਵਿਡ-19 ਨਾਲ 26 ਹੋਰ ਮਰੀਜ਼ਾਂ ਦੀ ਮੌਤ ਗਈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 6,189 ਹੋ ਗਈ ਹੈ। ਦਿੱਲੀ ‘ਚ ਕੋਵਿਡ-19 ਦੇ 26,001 ਮਰੀਜ਼ ਇਲਾਜ ਅਧੀਨ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁਲ ਮਾਮਲਿਆਂ ਦੀ ਗਿਣਤੀ ਵੱਧ ਕੇ 3,48,404 ਹੋ ਗਈ ਹੈ।

ਦਿੱਲੀ ਦੀ ਗਲੀਆਂ ‘ਚ ਪਹੁੰਚੇ ਕਿਸਾਨ! ਮਾਹੌਲ ਖ਼ਰਾਬ ਹੋਣ ਦਾ ਡਰ ?

ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ ਅਧਿਕਾਰੀਆਂ ਨੂੰ ਸ਼ਹਿਰ ‘ਚ ਤਿਉਹਾਰੀ ਮੌਸਮ ਦੌਰਾਨ ਕੋਵਿਡ-19 ਤੋਂ ਬਚਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਬੈਜਲ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਕਾਫ਼ੀ ਮਹੱਤਵਪੂਰਨ ਹੈ। ਮਹਾਮਾਰੀ ਤੋਂ ਬਚਣ ਦੇ ਲਈ ਮਿਲ ਕੇ ਵਧੀਆਂ ਢੰਗ ਨਾਲ ਕੰਮ ਕਰੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਡ-19 ਨਾਲ ਨਿਪਟਣ ਲਈ ਚੁੱਕੇ ਜਾ ਰਿਹਾ ਕਦਮਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਵੀ ਹਦਾਇਤ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button