Breaking NewsD5 specialNewsPoliticsPunjab

ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

ਚੰਡੀਗੜ੍ਹ  :  ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਦੇ ਨਿਯਮ 71 ਤਹਿਤ 28 ਤਾਰੀਖ਼ ਨੂੰ ਹੋਣ ਵਾਲੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਵਿੱਚ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।

BIG BREAKING- ਪਾਕਿਸਤਾਨ ‘ਚ ਸਿੱਖ ਗ੍ਰੰਥੀ ਦੀ ਧੀ ਨਾ ਵਾਪਰਿਆ ਭਾਣਾ!

ਇਹਨਾਂ ਪ੍ਰਸਤਾਵਾਂ ਵਿੱਚ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੋਣ ਕਾਰਨ ਰਾਜਾਂ ਦੇ ਅਧਿਕਾਰਾਂ ਨੂੰ ਢਾਹ ਲਾਉਂਦੇ ਹਨ, ਜਿਨ੍ਹਾਂ ਨਾਲ ਜਿੱਥੇ ਕੇਂਦਰ ਸਰਕਾਰ ਜਿਣਸਾਂ ਦੀ ਖ਼ਰੀਦ ਪ੍ਰਕਿਰਿਆ ਵਿੱਚੋਂ ਪਿੱਛੇ ਹਟ ਜਾਏਗੀ, ਕਿਸਾਨੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਹੇਠ ਹੋ ਜਾਏਗੀ ਅਤੇ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਤਹਿਸ ਨਹਿਸ ਹੋ ਜਾਵੇਗੀ। ਉੱਥੇ ਹੀ ਬਿਜਲੀ ਸੋਧ ਬਿਲ-2020 ਪਾਸ ਹੋਣ ਦੀ ਸੂਰਤ ਵਿੱਚ ਕਿਸਾਨਾਂ ਅਤੇ ਨਿਮਨ ਵਰਗ ਦੀ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ।

BIG BREAKING- ਬਾਦਲਾਂ ਲਈ ਮਾੜੀ ਖਬਰ,ਘਰ ‘ਚ ਪਹੁੰਚਿਆ ਕਰੋਨਾ

ਬਿਜਲੀ ਫਰੈਂਚਾਈਜ਼ੀ ਰਾਹੀਂ ਬਿਜਲੀ ਵਿਤਰਨ ਪ੍ਰਾਈਵੇਟ ਕਾਰਪੋਰੇਟ ਹੱਥਾਂ ਵਿੱਚ ਚਲਾ ਜਾਵੇਗਾ, ਪੇਂਡੂ ਸ਼ਹਿਰੀ ਇਲਾਕਿਆਂ ਵਿੱਚ ਬਿਜਲੀ ਦੇ ਵੱਖੋ-ਵੱਖ ਰੇਟ ਹੋ ਜਾਣਗੇ ਅਤੇ ਐਸਈਆਰਸੀ (ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ) ਦੀਆਂ ਸਾਰੀਆਂ ਤਾਕਤਾਂ ਕੇਂਦਰ ਆਪਣੇ ਕੋਲ ਲੈ ਲਵੇਗੀ ਅਤੇ ਈਸੀਈਏ (ਬਿਜਲੀ ਕੰਟਰੈਕਟ ਇਨਫੋਰਸਮੈਂਟ ਅਥਾਰਿਟੀ) ਬਣਨ ਨਾਲ ਸੂਬਾ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਵੀ ਨਹੀਂ ਕਰ ਪਾਏਗੀ। ਜਿਸ ਦਾ ਸਿੱਧੇ-ਅਸਿੱਧੇ ਤੌਰ ਉੱਪਰ ਬੋਝ ਪੰਜਾਬ ਦੀ ਕਿਸਾਨੀ, ਵਪਾਰੀ, ਸ਼ਹਿਰੀ, ਮਜ਼ਦੂਰ ਖਪਤਕਾਰਾਂ ਉੱਪਰ ਪਵੇਗਾ ਜੋ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਲਈ ਬੇਹੱਦ ਘਾਤਕ ਸਿੱਧ ਹੋਵੇਗਾ।

🔴 LIVE 🔴ਮੁੱਖ ਮੰਤਰੀ ਨੂੰ ਹੋਇਆ ਕਰੋਨਾ ਵਾਇਰਸ, ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਸਿੱਧਾ ਜਵਾਬ

ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਬੰਧੀ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਇਸ ਮੌਕੇ ਅਮਨ ਅਰੋੜਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਕਿਸਾਨੀ, ਵਪਾਰੀ, ਮਜ਼ਦੂਰਾਂ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਇਹਨਾਂ ਪ੍ਰਸਤਾਵਾਂ ਦੇ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਹੋਣ ਦੀ ਉਮੀਦ ਪ੍ਰਗਟਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button