PunjabTop News

Bathinda :-ਤਿੰਨ ਦਿਨ ਬਾਅਦ ਵੀ ਨਹੀਂ ਲੱਗਾ ਹਮਲਾਵਰਾਂ ਦਾ ਕੋਈ ਸੁਰਾਗ, ਦਿੱਲੀ ਤੋਂ ਪਹੁੰਚੀ ਫੌਜ ਦੀ ਟੀਮ

ਬੁੱਧਵਾਰ ਤੜਕੇ 4.30 ਵਜੇ ਬਠਿੰਡਾ ਫੌਜੀ ਛਾਉਣੀ ਵਿੱਚ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦਾ ਤਿੰਨ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਅਤੇ ਫੌਜ ਨੂੰ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਅਤੇ ਫੌਜ ਦੀਆਂ ਸਾਂਝੀਆਂ ਟੀਮਾਂ ਹਮਲਾਵਰਾਂ ਦੀ ਭਾਲ ਕਰ ਰਹੀਆਂ ਹਨ। ਇਸ ਦੌਰਾਨ ਕਾਫੀ ਗੁੰਝਲਦਾਰ ਬਣ ਚੁੱਕੇ ਇਸ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਦਿੱਲੀ ਤੋਂ ਫੌਜ ਦੇ ਅਧਿਕਾਰੀਆਂ ਦੀ ਟੀਮ ਵੀ ਬਠਿੰਡਾ ਛਾਉਣੀ ਪਹੁੰਚੀ ਹੈ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ। ਘਟਨਾ ਦੇ ਕ੍ਰਾਈਮ ਸੀਨ ਨੂੰ ਰੀਕ੍ਰਿਏਟ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਕਿਸ ਦਿਸ਼ਾ ‘ਚ ਲੁਕ ਸਕਦੇ ਹਨ। ਫੌਜ ਬਠਿੰਡਾ ਛਾਉਣੀ ਵਿੱਚ ਤਾਇਨਾਤ ਵੱਖ-ਵੱਖ ਰੈਜੀਮੈਂਟਾਂ ਅਤੇ ਬਟਾਲੀਅਨਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਗਿਣਤੀ ਕਰ ਰਹੀ ਹੈ। ਇਸ ਤੋਂ ਇਲਾਵਾ ਫੌਜ ਦੇ ਅਧਿਕਾਰੀ ਵੀ ਇਸ ਮਾਮਲੇ ਨੂੰ ਨਿੱਜੀ ਦੁਸ਼ਮਣੀ ਮੰਨ ਕੇ ਜਾਂਚ ਕਰ ਰਹੇ ਹਨ। ਜਾਨ ਗਵਾਉਣ ਵਾਲੇ ਜਵਾਨਾਂ ਦੀ ਪਿਛਲੇ ਕੁਝ ਦਿਨਾਂ ਵਿੱਚ ਕਿਸੇ ਨਾਲ ਲੜਾਈ ਹੋਣ ਦੇ ਕੋਣ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਲਈ ਉਨ੍ਹਾਂ ਦੇ ਨਾਲ ਤਾਇਨਾਤ ਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮ੍ਰਿਤਕ ਜਵਾਨਾਂ ਦੀਆਂ ਲਾਸ਼ਾਂ ‘ਤੇ ਕਿਸੇ ਵੀ ਤੇਜ਼ਧਾਰ ਹਥਿਆਰ ਤੋਂ ਸੱਟਾਂ ਦੇ ਨਿਸ਼ਾਨ ਨਾ ਮਿਲਣ ਕਾਰਨ ਮਾਮਲਾ ਹੋਰ ਪੇਚੀਦਾ ਹੋ ਗਿਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰ ਦੋ ਸਨ ਅਤੇ ਇੱਕ ਦੇ ਹੱਥ ਵਿੱਚ ਰਿਵਾਲਵਰ ਸੀ ਅਤੇ ਦੂਜੇ ਦੇ ਹੱਥ ਵਿੱਚ ਕੁਹਾੜੀ ਵਰਗਾ ਤੇਜ਼ਧਾਰ ਹਥਿਆਰ ਸੀ। ਜਾਂਚ ਟੀਮ ਚਸ਼ਮਦੀਦ ਗਵਾਹਾਂ ਤੋਂ ਮੁੜ ਪੁੱਛਗਿੱਛ ਕਰ ਰਹੀ ਹੈ।ਬੁੱਧਵਾਰ ਤੜਕੇ 4.30 ਵਜੇ 80 ਮੀਡੀਅਮ ਰੈਜੀਮੈਂਟ ਦੀ ਬੈਰਕ ਵਿੱਚ ਸੌਂ ਰਹੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਥਾਣਾ ਕੈਂਟ ਦੀ ਪੁਲੀਸ ਨੇ ਰੈਜੀਮੈਂਟ ਦੇ ਮੇਜਰ ਸ਼ੁਕਲਾ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਹਮਲਾਵਰਾਂ ਦੇ ਜੰਗਲ ਵਿਚ ਭੱਜਣ ਦੇ ਸ਼ੱਕ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਪਰ ਕੁਝ ਵੀ ਨਹੀਂ ਮਿਲਿਆ। ਦੂਜੇ ਪਾਸੇ ਇੰਸਾਸ ਰਾਈਫਲ ਦੀ ਫੋਰੈਂਸਿਕ ਰਿਪੋਰਟ ਨਹੀਂ ਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button