Breaking NewsD5 specialNewsPress ReleasePunjab

ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 21 ਅਗਸਤ ਨੂੰ

ਚੰਡੀਗੜ੍ਹ :ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਦਾ ਲੋਕ ਅਰਪਣ 21 ਅਗਸਤ 2021, ਦਿਨ ਸ਼ਨਿੱਚਰਵਾਰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16 (ਰੋਜ਼ ਗਾਰਡਨ), ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ ‘ਪਹੁ ਫੁਟਾਲੇ ਤੱਕ’ ਉਨ੍ਹਾਂ ਦੇ ਪੁੱਤਰ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਦਫਤਰ’ ਅਤੇ ਸ੍ਰੀ ਰੂਪ ਦੀ ਪੋਤਰੀ ਰਿੱਤੂ ਰਾਗ ਦਾ ਕਵਿ-ਸੰਗ੍ਰਹਿ ‘ਯੂ ਐਂਡ ਆਈ’ ਸ਼ਾਮਿਲ ਹਨ।

Punjab Election 2022 : Kejriwal ਨੇ ਕਰਤਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ || D5 Channel Punjabi

ਜ਼ਿਕਰਯੋਗ ਹੈ ਕਿ ਸ੍ਰੀ ਰੂਪ ਲੋਕ-ਕਵੀ ਗਿਆਨੀ ਈਸ਼ਰ ਸਿੰਘ ਦਰਦ ਦੇ ਪੁੱਤਰ ਤੇ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਹਨ। ਉਪਰੋਕਤ ਜਾਣਕਾਰੀ ਦਿੰਦੇ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਜਨਰਲ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ  ਸੁਰਿੰਦਰ ਸਿੰਘ ਤੇਜ (ਸਾਬਕਾ ਮੁੱਖ ਸੰਪਾਦਕ ਪੰਜਾਬੀ ਟਿ੍ਰਬਿਊਨ) ਕਰਨਗੇ। ਪੁਸਤਕਾਂ ਬਾਰੇ ਰਾਏ ਡਾ. ਸੁਖਦੇਵ ਸਿੰਘ ਸਿਰਸਾ (ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ), ਡਾ. ਕੁਲਦੀਪ ਸਿੰਘ ਦੀਪ (ਨਾਟਕਕਾਰ ਤੇ ਅਲੋਚਕ), ਡਾ. ਭੀਮਇੰਦਰ (ਮੁਖੀ ਪੰਜਾਬੀ ਸਾਹਿਤ ਅਧਿਐਨ ਵਿਭਾਗ, ਪੰਜਾਬੀ ਯੂਨੀਵਿਰਸਟੀ, ਪਟਿਆਲਾ) ਪੇਸ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button