PunjabTop News

ਤਿੰਨ ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਮੁਅੱਤਲ AIG ਮਾਲਵਿੰਦਰ ਸਿੰਘ ਤੇ ਇੱਕ ਹੋਰ ਕੇਸ ਦਰਜ

ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਸ ਖ਼ਿਲਾਫ਼ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲਈ ਬਲੈਕਮੇਲ ਕਰਨ ਦਾ ਦੋਸ਼ ਹੈ। ਇਸ ਕੇਸ ਵਿੱਚ ਉਸ ਦੇ ਸਾਥੀ ਬਲਬੀਰ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਦਾ ਨਾਂ ਵੀ ਸ਼ਾਮਲ ਹੈ।

ਹਾਲੀ ਦੇ ਫੇਜ਼ 8 ਥਾਣਾ ਪੁਲਿਸ ਨੇ ਆਈਪੀਸੀ ਦੀ ਧਾਰਾ 384, 34 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਕੇ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ।ਵਿਜੀਲੈਂਸ ਦਫ਼ਤਰ ’ਚ ਪੁੱਛਗਿੱਛ ਮੌਕੇ ਹੰਗਾਮੇ ਦੌਰਾਨ ਏਆਈਜੀ ਮਾਲਵਿੰਦਰ ਸਿੰਘ ਕੋਲੋਂ ਇਕ ਰਿਕਾਰਡਰ ਬਰਾਮਦ ਹੋਇਆ ਸੀ। ਇਸ ਰਿਕਾਰਡਰ ਨੂੰ ਜਾਂਚ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ ਭੇਜਿਆ ਗਿਆ ਸੀ। ਇਸ ਸਬੰਧੀ ਫੋਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਕੀਤੀ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਬਕਾ ਏਆਈਜੀ ਅਤੇ ਉਸ ਦੇ ਸਾਥੀ ਵੱਖ-ਵੱਖ ਲੋਕਾਂ ਤੋਂ ਸਲਾਹ ਦੇ ਕੇ ਪੈਸੇ ਮੰਗਦੇ ਸਨ। ਫੋਰੈਂਸਿਕ ਜਾਂਚ ਰਿਪੋਰਟ ਅੱਜ ਪੁਲਿਸ ਨੂੰ ਸੌਂਪੀ ਗਈ ਜਿਸ ਦੇ ਆਧਾਰ ’ਤੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖ਼ਿਲਾਫ਼ ਨਵਾਂ ਕੇਸ ਦਰਜ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button