ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਰਹਿ ਚੁੱਕੇ ਬਲਬੀਰ ਸਿੰਘ ਸੀਨੀਅਰ ਨੂੰ ਦੂਜੀ ਵਾਰ ਪਿਆ ਦਿਲ ਦਾ ਦੌਰਾ
ਮੋਹਾਲੀ : ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਰਹਿ ਚੁੱਕੇ ਬਲਬੀਰ ਸਿੰਘ ਸੀਨੀਅਰ (95) ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਸਵੇਰੇ ਹਸਪਤਾਲ ‘ਚ ਉਨ੍ਹਾ ਨੂੰ ਫਿਰ ਦਿਲ ਦਾ ਦੌਰਾ ਪੈਣ ਤੋਂ ਬਾਅਦ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਵੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਹੈ।
Punjab Cabinet Ministers Vs Chief Secretary | LIVE | Manpreet Badal Vs Karan Avtar Singh
ਬੀਤੇ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਆਉਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਆਉਣ ਲੱਗਿਆ ਸੀ ਪਰ ਬੀਤੇ ਦਿਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਖਰਾਬ ਹੋ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.