
ਹਾਈ ਕੋਰਟ ਨੇ ਇਨ੍ਹਾਂ ਅੰਕੜਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ, ‘ਇਹ ਦੁਖਦਾਈ ਹੈ ਕਿ 565 FIR ਦੀ ਜਾਂਚ ਪਿਛਲੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਹੈ।’ ਅਦਾਲਤ ਨੇ ਕਿਹਾ ਕਿ ਅਜਿਹੇ ਕਾਰਨ ਇਨ੍ਹਾਂ ਅਪਰਾਧਾਂ ਦੇ ਪੀੜਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ 1168 ਮੁਲਜ਼ਮਾਂ ਵਿੱਚੋਂ ਕੁਝ ਦੇਸ਼ ਛੱਡ ਕੇ ਜਾ ਚੁੱਕੇ ਹੋ ਸਕਦੇ ਹਨ, ਫਿਰ ਵੀ ਪਿਛਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਨੂੰ ਭਗੌੜਾ ਐਲਾਨਣ ਜਾਂ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਲਈ ਕੋਈ ਯਤਨ ਨਹੀਂ ਕੀਤਾ ਗਿਆ।
ਹਾਈ ਕੋਰਟ ਨੇ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਵੀ ਸਖ਼ਤ ਟਿੱਪਣੀ ਕੀਤੀ। ਅਦਾਲਤ ਨੇ ਕਿਹਾ ਕਿ ਸਬੰਧਤ ਥਾਣਿਆਂ ਦੇ ਨਿਗਰਾਨੀ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਲਾਪਰਵਾਹੀ ਵਾਲੀ ਰਹੀ ਹੈ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਸਬੰਧਤ SSP ਵੀ ਇਨ੍ਹਾਂ ਤੱਥਾਂ ਦਾ ਨੋਟਿਸ ਲੈਣ ਵਿੱਚ ਅਸਫਲ ਰਹੇ। ਅਦਾਲਤ ਨੇ ਇਹ ਵੀ ਕਿਹਾ ਕਿ 80 ਮਾਮਲਿਆਂ ‘ਚ ਜਾਂਚ ਅਧਿਕਾਰੀਆਂ ਦੀਆਂ ਫਾਈਲਾਂ ਤਿੰਨ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਗਾਇਬ ਹਨ।ਹਾਈ ਕੋਰਟ ਨੇ ਅਜਨਾਲਾ ਥਾਣੇ ‘ਚ ਕਰੀਬ 109 ਜ਼ਬਤ, ਬਰਾਮਦ ਜਾਂ ਲਾਵਾਰਿਸ ਵਾਹਨ ਪਏ ਹੋਣ ਦਾ ਵੀ ਜ਼ਿਕਰ ਕੀਤਾ। SSP ਦੀ ਰਿਪੋਰਟ ਅਨੁਸਾਰ ਉੱਥੇ ਹੈੱਡ ਮੁਨਸ਼ੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਜੇ ਤਕ ਥਾਣੇ ਦਾ ਚਾਰਜ ਨਹੀਂ ਸੰਭਾਲਿਆ ਅਤੇ ਉਨ੍ਹਾਂ ਤੋਂ ਪਹਿਲਾਂ ਤਾਇਨਾਤ ਮੁਨਸ਼ੀ ਨੇ ਵੀ ਚਾਰਜ ਨਹੀਂ ਲਿਆ ਸੀ। ਹਾਈ ਕੋਰਟ ਨੇ ਕਿਹਾ ਕਿ SSP ਨੇ ਖੁਦ ਮੰਨਿਆ ਹੈ ਕਿ ਅਜਨਾਲਾ ਥਾਣੇ ਵਿੱਚ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੀ ਲਾਪਰਵਾਹੀ ਜਾਰੀ ਹੈ।ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਹਲਫ਼ਨਾਮੇ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਅਮ੍ਰਿਤਸਰ ਦਿਹਾਤੀ ਪੁਲਿਸ ਜ਼ਿਲ੍ਹੇ ‘ਚ ਪੁਲਿਸ ਤੰਤਰ ਪੂਰੀ ਤਰ੍ਹਾਂ ਢਹਿ ਗਿਆ ਹੈ ਅਤੇ ਸਾਲ 2013 ਤੋਂ ਇਸ ਪੁਲਿਸ ਜ਼ਿਲ੍ਹੇ ਦੀ ਢੰਗ ਨਾਲ ਨਿਗਰਾਨੀ ਨਹੀਂ ਹੋਈ। ਅਦਾਲਤ ਨੇ ਇਹ ਵੀ ਕਿਹਾ ਕਿ ਲੰਬਿਤ ਜਾਂਚਾਂ ਦੀ ਨਿਗਰਾਨੀ ਸੂਬਾ ਪੱਧਰ ’ਤੇ ਵੀ ਨਹੀਂ ਹੋ ਰਹੀ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਨ੍ਹਾਂ ਗੰਭੀਰ ਖਾਮੀਆਂ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।ਹੁਣ ਹਾਈ ਕੋਰਟ ਨੇ ਪੰਜਾਬ ਦੇ ਸਾਰੇ SSP ਅਤੇ ਪੁਲਿਸ ਕਮਿਸ਼ਨਰਾਂ ਨੂੰ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਮਾਮਲਿਆਂ ਦੀ ਸੂਚੀ, ਜਾਂਚ ਵਿਚ ਦੇਰੀ ਦੇ ਕਾਰਨ, ਮੁਲਜ਼ਮਾਂ ਦੀ ਸਥਿਤੀ, ਗ੍ਰਿਫ਼ਤਾਰੀਆਂ, ਭਗੌੜਾ ਐਲਾਨਣ ਅਤੇ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸਮੇਤ ਗੁੰਮ ਹੋਈਆਂ ਜਾਂਚ ਫਾਈਲਾਂ ਦਾ ਪੂਰਾ ਵੇਰਵਾ ਦੇਣ ਦੇ ਹੁਕਮ ਦਿੱਤੇ ਹਨ।
ਡਾਇਰੈਕਟਰ ਜਨਰਲ ਪੁਲਿਸ ਨੂੰ ਹਰ ਸੋਮਵਾਰ ਵਰਚੁਅਲ ਮੀਟਿੰਗਾਂ ਰਾਹੀਂ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਹਾਈ ਕੋਰਟ ਨੇ ਉਮੀਦ ਜਤਾਈ ਹੈ ਕਿ ਅਗਲੀ ਸੁਣਵਾਈ ਤੱਕ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਸਾਰੀਆਂ ਜਾਂਚਾਂ ਪੂਰੀਆਂ ਕਰ ਲਈਆਂ ਜਾਣਗੀਆਂ ਅਤੇ ਲੰਬੇ ਸਮੇਂ ਤੋਂ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।ਜੇ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਉਨ੍ਹਾਂ ਨੂੰ ਤੁਰੰਤ ਭਗੌੜਾ ਐਲਾਨ ਕੇ ਕਾਨੂੰਨੀ ਪ੍ਰਕਿਰਿਆ ਤਹਿਤ ਉਨ੍ਹਾਂ ਦੀ ਜਾਇਦਾਦ ਕੁਰਕ ਤੇ ਨੀਲਾਮ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




