‘ਤੁਹਾਡਾ ਹਾਲ ਵੀ ਮੂਸੇਵਾਲਾ ਵਰਗਾ ਹੋਵੇਗਾ’, ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੰਬਈ : ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਦੇ ਨਾਮ ਕਿਸੇ ਅਣਜਾਨ ਸ਼ਖਸ ਨੇ ਧਮਕੀ ਭਰੀ ਚਿੱਠੀ ਭੇਜੀ ਹੈ, ਜਿਸ ‘ਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
Amit Shah Chandigarh : Punjab ਚੋਂ Congress ਦਾ ਸਫ਼ਾਇਆ! ਵੱਡੇ ਲੀਡਰ BJP ’ਚ ਸ਼ਾਮਲ | D5 Channel Punjabi
ਪੱਤਰ ‘ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਵੀ ਉਸੇ ਤਰ੍ਹਾਂ ਮਾਰਾਂਗੇ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਿਸ ਨੇ ਬਾਂਦਰਾ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲਿਆ ਹੈ ਕਿ ਪੱਤਰ ਕਿਸ ਨੇ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ, ਇਸ ਦੇ ਬਾਰੇ ‘ਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸਿੱਧੂ ਨੂੰ ਆਪਣੇ ਕ+ਤਲ ਦਾ ਪਹਿਲਾਂ ਹੀ ਲੱਗ ਗਿਆ ਸੀ ਪਤਾ!, ਅਮਰੀਕਾ ਤੋਂ ਮੰਗੀ ਸੀ ਆਹ ਚੀਜ਼
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬਿਸ਼ਨੋਈ ਉਹ ਵਿਅਕਤੀ ਹੈ ਜਿਸ ‘ਤੇ ਦੋਸ਼ ਹੈ ਕਿ ਉਸ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.