Breaking NewsD5 specialEntertainmentNewsPunjabTop News

‘ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ’

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ’ਤੇ ਸਾਰੇ ਕਲਾਕਾਰਾਂ, ਗਾਇਕਾਂ ਅਤੇ ਲੋਕ ਸਿੱਧੂ ਨੂੰ ਯਾਦ ਕਰਦੇ ਹੋਏ ਪੋਸਟਾਂ ਸਾਂਝੀਆਂ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦੇ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੀ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੱਧੂ ਨੂੰ ਯਾਦ ਕਰ ਭਾਵੁਕ ਹੋਏ ਹਨ।

Chandigarh ਤੋਂ Akali Dal ਦੀ Press Conference! ਲੈ ਲਿਆ ਵੱਡਾ ਫੈਸਲਾ | D5 Channel Punjabi

ਰਾਜਾ ਵੜਿੰਗ ਨੇ ਪਾਈ ਹੋਈ ਪੋਸਟ ’ਚ ਲਿਖਿਆ ਕਿ, ‘‘ਅੱਜ ਮੇਰੇ ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ।’’ ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਲਿਖਿਆ ਕਿ, ‘‘ਤੈਨੂੰ ਯਾਦ ਕਰਦਿਆ ਹੀ ਅੱਖਾਂ ਭਰ ਆਈਆਂ, ਭਾਵੇਂ ਯਾਰਾਂ ਤੂੰ ਇਸ ਦੁਨੀਆਂ ਤੋਂ ਚਲਾ ਗਿਆ ਪਰ ਮੇਰੇ ਦਿਲ ‘ਚ ਹਮੇਸ਼ਾ ਜਿੰਦਾ ਰਹੇਂਗਾ। ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ।’’ #legendsneverdie।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button