
ਹੈਦਰਾਬਾਦ: ਇੱਕ ਤੇਲਗੂ ਨਿਊਜ਼ ਚੈਨਲ ਦੀ ਨਿਊਜ਼ ਐਂਕਰ ਸ਼ਵੇਚਾ ਵੋਟਾਰਕਰ ਦੀ ਖੁਦਕੁਸ਼ੀ ਦੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।ਇੱਕ ਤੇਲਗੂ ਨਿਊਜ਼ ਚੈਨਲ ਦੀ 40 ਸਾਲਾ ਐਂਕਰ ਸ਼ਵੇਚਾ ਨੇ ਸ਼ੁੱਕਰਵਾਰ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸ਼ਵੇਚਾ ਦੀ ਲਾਸ਼ ਉਸ ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ।ਸ਼ਵੇਚਾ ਦੇ ਪਿਤਾ ਨੇ ਪੁਲਿਸ ਕੋਲ ਖੁਦਕੁਸ਼ੀ ਦਾ ਮਾਮਲਾ ਦਰਜ ਕਰਵਾਇਆ ਹੈ। ਸ਼ਵੇਚਾ ਦੇ ਪਿਤਾ ਨੇ ਆਪਣੀ ਧੀ ਦੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਪਿਤਾ ਦੁਆਰਾ ਨਾਮਜ਼ਦ ਵਿਅਕਤੀ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.