Breaking NewsD5 specialIndiaNewsTop News

ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦਿੱਲੀ ‘ਚ ਅੱਜ Petrol 100 ਰੁਪਏ ਤੋਂ ਪਾਰ

ਨਵੀਂ ਦਿੱਲੀ : ਤੇਲ ਦੀਆਂ ਵੱਧਦੀਆਂ ਕੀਮਤਾਂ ਦੀ ਵਜ੍ਹਾ ਨਾਲ ਪੂਰੇ ਦੇਸ਼ ‘ਚ ਹਾਹਾਕਾਰ ਮਚੀ ਹੋਈ ਹੈ। ਮੁੰਬਈ ਅਤੇ ਚੇਂਨਈ ਤੋਂ ਬਾਅਦ ਹੁਣ ਦਿੱਲੀ ਅਤੇ ਕੋਲਕਾਤਾ ‘ਚ ਵੀ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਪਹੁੰਚ ਗਈ ਹੈ। ਤੇਲ ਮਾਰਕਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਅੱਜ ਪੈਟਰੋਲ ਦੀ ਕੀਮਤ 39 ਪੈਸੇ ਅਤੇ ਡੀਜ਼ਲ ਦੀ 23 ਪੈਸੇ ਪ੍ਰਤੀ ਲੀਟਰ ਤੱਕ ਵਧਾ ਦਿੱਤੀ ਹੈ।

🔴LIVE|ਖੇਤੀ ਕਾਨੂੰਨਾਂ ‘ਤੇ ਸਰਕਾਰ ਦਾ ਵੱਡਾ ਫੈਸਲਾ! ਨਵੇਂ ਬਿੱਲ ਪੇਸ਼! ਕੈਪਟਨ ਨੇ ਹਾਈਕਮਾਨ ਦੀ ਹਾਂ ‘ਚ ਮਿਲਾਈ ਹਾਂ!

ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ‘ਚ ਪੈਟਰੋਲ ਦਾ ਮੁੱਲ 35 ਪੈਸੇ ਵਧਕੇ 100.21 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਮਹਿੰਗਾ ਹੋ ਗਿਆ ਹੈ। ਇਸ ਪ੍ਰਕਾਰ ਡੀਜ਼ਲ ਦੀ ਕੀਮਤ 17 ਪੈਸੇ ਵਧਕੇ 89.53 ਰੁਪਏ ਪ੍ਰਤੀ ਲੀਟਰ ਹੋ ਗਈ। ਪੈਟਰੋਲ – ਡੀਜ਼ਲ ਦੀ ਕੀਮਤ ਵਧਣ ਦਾ ਮੌਜੂਦਾ ਕੰਮ 4 ਮਈ ਨੂੰ ਸ਼ੁਰੂ ਹੋਇਆ ਸੀ। ਦਿੱਲੀ ‘ਚ ਮਈ ਅਤੇ ਜੂਨ ‘ਚ ਪੈਟਰੋਲ 8.41 ਰੁਪਏ ਅਤੇ ਡੀਜ਼ਲ 8.45 ਰੁਪਏ ਮਹਿੰਗਾ ਹੋਇਆ ਸੀ। ਜੁਲਾਈ ‘ਚ ਪੈਟਰੋਲ ਦੀ ਕੀਮਤ 1.40 ਰੁਪਏ ਅਤੇ ਡੀਜ਼ਲ ਦੀ 35 ਪੈਸੇ ਪ੍ਰਤੀ ਲੀਟਰ ਵੱਧ ਚੁੱਕੀ ਹੈ।

ਹੁਣੇ ਹੁਣੇ ਆਈ ਮਾੜੀ ਖ਼ਬਰ Actor ਦਲੀਪ ਕੁਮਾਰ ਦਾ ਦੇਹਾਂਤ

ਕੋਲਕਾਤਾ ‘ਚ ਵੀ ਪੈਟਰੋਲ 39 ਪੈਸੇ ਮਹਿੰਗਾ ਹੋ ਕੇ 100.23 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਉੱਥੇ ਹੀ ਡੀਜ਼ਲ ਦੀ ਕੀਮਤ 23 ਪੈਸੇ ਵਧੀ ਅਤੇ ਇੱਕ ਲੀਟਰ ਡੀਜ਼ਲ 92.50 ਰੁਪਏ ਪ੍ਰਤੀ ਡਾਲਰ ਦਾ ਵਿਕਿਆ। ਮੁੰਬਈ ‘ਚ ਪੈਟਰੋਲ ਦੀ ਕੀਮਤ ‘ਚ 32 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 18 ਪੈਸੇ ਦਾ ਵਾਧਾ ਕੀਤਾ ਗਿਆ। ਉੱਥੇ ਹੀ ਹੁਣ ਪੈਟਰੋਲ 106.25 ਰੁਪਏ ਅਤੇ ਡੀਜ਼ਲ 97.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਂਨਈ ‘ਚ ਪੈਟਰੋਲ 31 ਪੈਸੇ ਮਹਿੰਗਾ ਹੋ ਕੇ 101.06 ਰੁਪਏ ਅਤੇ ਡੀਜ਼ਲ 15 ਪੈਸੇ ਦੇ ਵਾਧੇ ਦੇ ਨਾਲ 94.06 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।

ਸਿਆਸੀ ਲੀਡਰਾਂ ਲਈ ਨਵੀਂ ਮੁਸੀਬਤ, ਕਿਸਾਨਾਂ ਨੇ ਕਰਤਾ ਇੱਕ ਹੋਰ ਨਵਾਂ ਕੰਮ!

ਦੱਸ ਦਈਏ ਕਿ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੂਡ ਦੀ ਕੀਮਤ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨਿੱਤ ਅਪਡੇਟ ਕੀਤੀ ਜਾਂਦੀ ਹੈ। ਆਇਲ ਮਾਰਕਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਦਿਨ ਸਵੇਰੇ ਵੱਖਰੇ ਸ਼ਹਿਰਾਂ ਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button