ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ
ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ
ਚੰਡੀਗੜ੍ਹ: ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਇਸ ਮੌਕੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ ਜੀ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ।
Breaking News : Congress MLA Parminder Pinki ‘ਤੇ ਵੱਡੇ ਇਲਜ਼ਾਮ || D5 Channel Punjabi
ਉਨ੍ਹਾਂ ਦੱਸਿਆ ਕਿ ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ। ਇਸ ਸੈਂਟਰ ਵਿਖੇ ਝੀਂਗਾ ਕਿਸਾਨਾਂ ਨੂੰ ਮੁਫਤ ਟ੍ਰੇਨਿੰਗ ਅਤੇ ਮਿੱਟੀ-ਪਾਣੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਸ. ਬਾਜਵਾ ਨੇ ਦੱਸਿਆ ਕਿ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾ ਤੇ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ, ਜਿਲ੍ਹਾ ਮਾਨਸਾ ਵਿਖੇ ਸਥਾਪਿਤ ਕੀਤਾ ਗਿਆ ਹੈ । ਇਸੇ ਤਰਜ ਤੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆ ਵਾਲੀ, ਜਿਲ੍ਹਾ ਫਾਜਿਲਕਾ ਵਿਖੇ ਸਥਾਪਿਤ ਕਰਵਾਇਆ ਜਾ ਰਿਹਾ ਹੈ, ਇਹ ਮੱਛੀ ਪੂੰਗ ਫਾਰਮ ਆਉਣ ਵਾਲੇ ਸਾਲ 2022 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪੀ.ਐੱਮ.ਐੱਮ.ਐੱਸ.ਵਾਈ ਸਕੀਮ ਅਧੀਨ 45.82 ਕਰੋੜ ਰੁਪਏ ਅਲੱਗ-ਅਲੱਗ ਪ੍ਰੋਜੈਕਟ ਮੱਛੀ ਪਾਲਣ ਸੈਕਟਰ ਅਧੀਨ ਸਥਾਪਿਤ ਕਰਵਾਏ ਜਾ ਰਹੇ ਹਨ।
Punjab News : ਲਓ ਖੇਤੀਬਾੜੀ ਮੰਤਰੀ ਨੇ ਖੁਸ਼ ਕਰਤੇ ਕਿਸਾਨ ਦਿੱਤਾ ਵੱਡਾ ਤੋਹਫਾ | D5 Channel Punjabi
ਜਿਸ ਨਾਲ ਰਾਜ ਵਿੱਚ ਮੱਛੀ ਪਾਲਣ ਨੂੰ ਬਹੁਤ ਹੁੰਗਾਰਾ ਮਿਲੇਗਾ। ਮੱਛੀ ਦੀ ਵਧੀਆ ਮੰਡੀਕਰਣ ਲਈ 1 ਹੋਰ ਨਵੀਂ ਥੋਕ-ਕਮ-ਰਿਟੇਲ ਮੱਛੀ ਮਾਰਕਿਟ ਪਟਿਆਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੈ। ਮੱਛੀ ਕਿਸਾਨਾਂ ਨੂੰ ਮਿੱਟੀ ਪਰਖ ਸਹੂਲਤ ਪ੍ਰਦਾਨ ਕਰਵਾਉਣ ਲਈ 6 ਅਤਿ ਆਧੁਨਿਕ ਲੈਬਾਂ ਸਥਾਪਿਤ ਕਰਵਾਈਆ ਗਈਆ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰੋਜ਼ਗਾਰ ਦੇ ਸਾਧਨ ਉਤਪੰਨ ਕਰਨ ਵਾਸਤੇ ਪੰਜਾਬ ਵਿੱਚ ਪਹਿਲੀ ਵਾਰ ਮੱਛੀ ਦੀ ਢੋਆ-ਢਵਾਈ ਵਾਸਤੇ ਟ੍ਰਾਂਸਪੋਰਟ ਵਹੀਕਲ ਜਿਵੇਂ ਕਿ ਸਾਇਕਲ, ਮੋਟਰ-ਸਾਇਕਲ,ਆਟੋ ਰਿਕਸ਼ਾ, ਇੰਨਸੁਲੇਟਡ ਤੇ ਰੀਫਰ ਗੱਡੀਆਂ ਸਬਸਿਡੀ ਤੇ ਨੋਜਵਾਨਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ ਉਨੱਤ ਤਕਨੀਕਾਂ ਜਿਵੇਕਿ ਰੀ-ਸਰਕੁਲੈਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਓ ਫਲਾਕ ਟੈਕਨਾਲੋਜੀ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਤਕਨੀਕਾਂ ਦੀ ਮੱਦਦ ਨਾਲ ਬਹੁਤ ਘੱਟ ਰਕਬੇ ਵਿੱਚ ਮੱਛੀ ਉਤਪਾਦਨ ਕੀਤਾ ਜਾ ਸਕਦਾ ਹੈ। ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਵਾਸਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.