Breaking NewsD5 specialNewsPress ReleasePunjab

ਤ੍ਰਿਪਤ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ :ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ  ਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਮਹਿਕਮੇ ਦਾ ਕਾਰਜਭਾਰ ਸੰਭਾਲਿਆ ਗਿਆ l ਸ ਬਾਜਵਾ ਨੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ ਦੀ ਸੱਤਵੀਂ ਮੰਜ਼ਿਲ ਤੇ ਸਥਿਤ ਕਮਰਾ ਨੰਬਰ 35 ਵਿਖੇ ਆਪਣੇ ਸਰਕਾਰੀ ਦਫਤਰ ਵਿਖੇ ਕੰਮਕਾਰ ਸੰਭਾਲਿਆ l ਅਹੁਦਾ ਸੰਭਾਲਣ ਮਗਰੋਂ ਸ ਤ੍ਰਿਪਤ ਬਾਜਵਾ ਨੇ ਕਿਹਾ ਕਿ ਇਹ ਨਵੀਂ ਸਰਕਾਰ ਨਵੇਂ ਜੋਸ਼ ਉਤਸ਼ਾਹ ਅਤੇ ਨਵੀਂ ਦਿਸ਼ਾ ਦੇ ਨਾਲ ਕੰਮ ਕਰੇਗੀ ਅਤੇ ਜੋ ਵਾਅਦੇ ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਨ ਉਹ ਇੰਨ ਬਿੰਨ ਪੂਰੇ ਕੀਤੇ ਜਾਣਗੇ l

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ || D5 Channel Punjabi

ਉਨ੍ਹਾਂ ਕਿਹਾ ਕਿ  ਲੋਕਾਂ ਨੇ ਸ. ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਸਾਰੇ ਮੰਤਰੀ ਇਕ ਟੀਮ ਵਾਂਗੂੰ ਕੰਮ ਕਰਾਂਗੇ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗੇ lਇਸ ਮੋਕੇ ਉਚੇਚੇ ਤੌਰ ਤੇ ਸ਼੍ਰੀ ਓਪੀ ਸੋਨੀ, ਸਿਹਤ ਮੰਤਰੀ, ਪੰਜਾਬ, ਸ਼੍ਰੀ ਨਵਤੇਜ ਸਿੰਘ ਚੀਮਾ, ਸ਼੍ਰੀ ਵਰਿੰਦਰਮੀਤ ਸਿੰਘ ਪਾਹੜਾ, ਸ਼੍ਰੀ ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਸ਼੍ਰੀ.  ਭਗਵੰਤ ਸਿੰਘ ਸੱਚਰ ਅਤੇ ਸ੍ਰੀ ਇੰਦਰਪਾਲ ਸਿੰਘ ਚਿੰਪੂ ਹਾਜ਼ਰ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button