Breaking NewsD5 specialNewsPoliticsPunjab

ਤ੍ਰਿਪਤ ਬਾਜਵਾ ਵੱਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਆਨ-ਲਾਈਨ ਸਿਖਲਾਈ ਦੇਣ ਲਈ 15 ਪ੍ਰੋਗਰਾਮ ਚਲਾਏ ਜਾਣਗੇ : ਡਾਇਰੈਕਟਰ ਡੇਅਰੀ ਵਿਕਾਸ ਕਰਨੈਲ ਸਿੰਘ

ਚੰਡੀਗੜ੍ਹ : ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ।ਇਸ ਦੇ ਚਲਦਿਆਂ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਸ਼ਿਖਲਾਈ ਪ੍ਰੋਗਰਾਮ ਆਨਲਾਈਨ ਸ਼ੁਰੂ ਕੀਤੇ ਹਨ।  ਇਸ ਬਾਰੇ ਜਾਣਕਾਰੀ ਦਿੰਦਅਿਾਂ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਜਿਸ ਦਾ ਅਸਰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਪ੍ਰੋਗਰਾਮਾਂ ਉੱਤੇ ਵੀ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਨੇ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਹਨ।

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ H1 ਬੀ ਵੀਜ਼ਾ ‘ਤੇ ਟਰੰਪ ਨੇ ਲਿਆ ਵੱਡਾ ਫੈਸਲਾ

ਜਿਸ ਦੇ ਤਹਿਤ 19 ਅਕਤੂਬਰ, 2020 ਤੋਂ 30 ਅਕਤੂਬਰ ਤੱਕ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਪ੍ਰੋਗਰਾਮ ਚਲਾਇਆ ਜਾਵੇਗਾ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਕਰਨੈਲ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਦੱਸਿਆ ਕਿ ਦੁੱਧ ਉਤਪਾਦਕਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਵਿਭਾਗ ਵਲੋਂ 15 ਪ੍ਰੋਗਰਾਮ ਚਲਾਏ ਜਾਣਗੇ, ਜਿਸ ਦੇ ਤਹਿਤ 19 ਅਕਤੂਬਰ ਤੋਂ ਸ਼ੂਰੂ ਹੋ ਰਹੇ ਇਸ ਦੋ ਹਫਤੇ ਦੇ ਆਨਲਾਈਨ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਲਓ ਜੀ! ਪੰਮੀ ਬਾਈ ਨੇ ਦੱਸਤਾ ਖੇਤੀ ਬਿੱਲ ਰੱਦ ਕਰਵਾਉਣ ਦਾ ਤਰੀਕਾ !ਕਿਸਾਨ ਹੋਏ ਪੱਬਾਂ ਭਾਰ ਹੁਣ ਬਣੁਗੀ ਗੱਲ !

ਇਸ ਤੋਂ ਇਲਾਵਾ ਇੰਨਾਂ ਸਿਖਲਾਈ ਪ੍ਰੋਗਰਾਮ ਵਿੱਚ ਵਿਭਾਗ ਵਲੋਂ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।  ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਹੈ ਕਿ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਵਿਚ ਸ਼ਾਮਿਲ ਹੋ ਕੇ ਸਿਖਲਾਈ ਲੈਣ ਲਈ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button