ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਪਿਆ ਦਿਲ ਦਾ ਦੌਰਾ, ਜਲੰਧਰ ਦੇ ਨਿੱਜੀ ਹਸਪਤਾਲ ‘ਚ ਭਰਤੀ

ਜਲੰਧਰ: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗਿਆਨੀ ਰਘਬੀਰ ਸਿੰਘ ਦੇ ਪਰਿਵਾਰਿਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਪਹਿਲਾ ਅਤੇ ਹਲਕਾ ਅਟੈਕ ਆਇਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਨੂੰ ਮੰਗਲਵਾਰ ਸਵੇਰ ਤੋਂ ਹੀ ਛਾਤੀ ‘ਚ ਹਲਕਾ ਦਰਦ ਮਹਿਸੂਸ ਹੋ ਰਿਹਾ ਸੀ।
ਕੈਪਟਨ ਦੀ ਬੀਜੇਪੀ ’ਚ ਜਾਣ ਦੀ ਤਿਆਰੀ ? ਬੀਜੇਪੀ ਲੀਡਰ ਦਾ ਵੱਡਾ ਬਿਆਨ !
ਕੱਲ੍ਹ ਦਰਦ ਤੇਜ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੀ ਆਨੰਦਪੁਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਦੱਸ ਦਈਏ ਕਿ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅੰਮ੍ਰਿਤਸਰ ਦੌਰੇ ਤੋਂ ਵਾਪਸੀ ‘ਤੇ ਜੱਥੇਦਾਰ ਦਾ ਹਾਲ ਜਾਣਨ ਲਈ ਜਲੰਧਰ ਪਹੁੰਚ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.