Breaking NewsNewsPoliticsPunjab

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਚੰਡੀਗੜ੍ਹ: ਵਿਵਾਦਾਂ ਦੇ ਬਾਦਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ।

Read Also ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਲਾਪਤਾ !

ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ। ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸੀ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button