Breaking NewsD5 specialNewsPoliticsPress ReleasePunjabTop News

ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ

ਬਿਜਲੀ ਮੰਤਰੀ ਹਰਭਜਨ ਈ.ਟੀ.ਓ. ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋ ਯੂਨਿਟ ਚਲਾਉਣ ਦੇ ਆਦੇਸ਼ ਦਿੱਤੇ

ਬਿਜਲੀ ਮੰਤਰੀ ਨੇ ਥਰਮਲ ਪਲਾਂਟ ਵਿਖੇ ਚੋਥੇ ਯੂਨਿਟ ਦੀ ਟੈਸਟਿੰਗ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ

ਤਲਵੰਡੀ ਸਾਬੋ ਵਿਖੇ ਵੀ ਵਧਾਇਆ ਗਿਆ 660 ਮੈਗਾਵਾਟ ਬਿਜਲੀ ਦਾ ਉਤਪਾਦਨ

ਚੰਡੀਗੜ/ਰੂਪਨਗ: ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ ਚੱਢਾ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੇਕਟਰ ਸ. ਬਲਦੇਵ ਸਿੰਘ ਸਰਾਂ ਵੀ ਸਨ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਲਾਨਾ ਮੇਨਟੈਨਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ।

BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi

ਜਿਸ ਉਪਰੰਤ ਮੌਕੇ ‘ਤੇ ਹਾਜਰ ਸ. ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਦੀ ਸਪਲਾਈ ਕਰੇਗਾ। ਉਨਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਇਸ ਮੌਕੇ ‘ਤੇ ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਆਪ ਖੁੱਦ ਨਿੱਜੀ ਤੌਰ ‘ਤੇ ਜਾ ਕੇ ਯੂਨਿਟਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ।

Fazilka News : Navjot Sidhu ਦਾ ਵੱਡਾ ਸਿਆਸੀ ਧਮਾਕਾ! ਹਾਈਕਮਾਨ ਦੀਆਂ ਹਿੱਲੀਆਂ ਜੜ੍ਹਾਂ | D5 Channel Punjabi

ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾ ਪਿਆ ਹੈ ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੌਣਾ ਪਿਆ। ਉਨਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜਲਦ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀਂ ਹੈ।

Fatehgarh News : ਬਿਜਲੀ ਤੋਂ ਬਾਅਦ ਹੁਣ ਆਹ ਗਰੰਟੀ ਵੀ ਪੂਰੀ, ਸਰਕਾਰ ਨੇ ਦਿੱਤੀ ਖੁਸ਼ਖਬਰੀ | D5 Channel Punjabi

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਹੈ। ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ।

Canada ਸਰਕਾਰ ਦਾ ਫੈਸਲਾ ਦਿੱਤੀ ਖੁਸ਼ਖ਼ਬਰੀ, ਨਵੀਂ ਨੀਤੀ ਲਾਗੂ, ਮਿਲੂ ਸਿੱਧੀ ਨੌਕਰੀ | D5 Channel Punjabi

ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਡੀ.ਐਮ. ਸ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐਸ.ਟੀ.ਪੀ. ਸ਼੍ਰੀ ਰਵੀ ਵੰਦਵਾ, ਜਨਰੇਸ਼ਨ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button