PunjabTop News

ਥਾਣਾ ਕਿਲਾ ਲਾਲ ਸਿੰਘ ਦੇ ਨੇੜੇ ਹੋਇਆ ਵੱਡਾ ਧਮਾਕਾ

ਤੜਕੇ-ਤੜਕੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਥਾਣਾ ਕਿਲਾ ਲਾਲ ਸਿੰਘ ਵਿਖੇ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਦੇ ਅਧਿਕਾਰੀ ਇਸ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕਰ ਰਹੇ ਹਨ। ਪਰ ਸੂਤਰਾਂ ਅਨੁਸਾਰ ਤਿੰਨ ਧਮਾਕਿਆਂ ਦੀ ਆਵਾਜ਼ ਆਸ-ਪਾਸ ਦੇ ਲੋਕਾਂ ਨੇ ਸੁਣੀ । ਜਿਸ ਤੋਂ ਬਾਅਦ ਪੁਲਿਸ ਇਲਾਕੇ ਦੇ ਵਿੱਚ ਜਾਂਚ ਕਰਦੀ ਹੋਈ ਨਜ਼ਰ ਆਈ।ਕਿਲਾ ਲਾਲ ਸਿੰਘ ਦੇ ਨਿਵਾਸੀਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਰਾਤ ਜ਼ੋਰਦਾਰ ਧਮਾਕਾ ਹੋਇਆ ਹੈ, ਪਰ ਪੁਲਿਸ ਜਾਂਚ ਵਿਚ ਲੱਗੀ ਹੋਈ ਹੈ ਤੇ ਅਜੇ ਕੁਝ ਵੀ ਦੱਸ ਨਹੀਂ ਰਹੀ ਹੈ ਕਿਉਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਗ੍ਰਨੇਡ ਹਮਲਾ ਸੀ ਕਿ ਜਾਂ ਕੋਈ ਧਮਾਕਾ ਹੈ।ਡੀਐਸਪੀ ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ ਐਸਐਚਓ ਪ੍ਰਭਜੋਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ। ਐਸਐਚਓ ਪ੍ਰਭਜੋਤ ਸਿੰਘ ਨੇ ਕਿਹਾ ਕਿ 6 ਅਪ੍ਰੈਲ ਅਤੇ 7 ਅਪ੍ਰੈਲ ਦੀ ਦਰਮਿਆਨੀ ਰਾਤ ਕਰੀਬ 12:35 ਵਜੇ ‘ਤੇ ਲਗਾਤਾਰ ਤਿੰਨ ਧਮਾਕਿਆਂ ਦੀ ਆਵਾਜ਼ ਸੁਣ ਕੇ ਥਾਣੇ ‘ਚ ਤਾਇਨਾਤ ਪੁਲਿਸ ਕਰਮਚਾਰੀ ਇੱਕਦਮ ਅਲਰਟ ਹੋ ਗਏ। ਉਨ੍ਹਾਂ ਕਿਹਾ ਕਿ ਤਾਇਨਾਤ ਪੁਲਿਸ ਕਰਮਚਾਰੀ ਥਾਣੇ ਦੇ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਆਸ-ਪਾਸ ਦੇਖਿਆ ਪਰ ਉਨ੍ਹਾਂ ਨੂੰ ਹਮਲੇ ਸਬੰਧੀ ਕੋਈ ਚੀਜ਼ ਨਹੀਂ ਮਿਲੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button