Breaking NewsD5 specialNewsPunjab

ਥਾਣਾ ਮੁਖੀ ਅਤੇ ਕਾਂਸਟੇਬਲ ਵਿਰੁੱਧ ਭ੍ਰਿਸ਼ਟਾਚਾਰ ਧਾਰਾਵਾਂ ਤਹਿਤ ਮੁੱਕਦਮਾ ਦਰਜ਼

ਘਨੌਰ : ਬੀਤੀ ਰਾਤ ਥਾਣਾ ਘਨੌਰ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਅਤੇ ਕਾਂਸਟੇਬਲ ਬਲਵਿੰਦਰ ਸਿੰਘ ਵਿਰੁੱਧ 409,213,120 ਆਈ ਪੀ ਸੀ ਸੈਕਸ਼ਨ 7,13(2) ਅਤੇ ਭ੍ਰਿਸ਼ਟਾਚਾਰੀ ਵਿਰੁੱਧ ਬਣਾਏ ਐਕਟ 1988 ਮੁੱਕਦਮਾ ਦਰਜ਼ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੁਲੇਪਰ ਫਤਿਹਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਜਾਅਲੀ ਸ਼ਰਾਬ ਸਮੇਤ ਕਾਬੂ ਕੀਤੇ 2 ਵਿਅਕਤੀਆਂ ਨੇ ਦੋਸ਼ ਕਬੂਲਿਆ ਹੈ ਕਿ ਉਨ੍ਹਾਂ ਵੱਲੋਂ 32 ਪੇਟੀਆ ਸਰਾਬ ਸਮੇਤ ਥਾਣਾ ਘਨੌਰ ਦੇ ਏਰੀਆ ਵਿਚੋ ਲੰਘ ਰਹੇ ਸੀ ਤਾਂ ਘਨੌਰ ਥਾਣੇ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਇਹਨ੍ਹਾਂ ਨੂੰ ਘੇਰ ਲਿਆ ਅਤੇ 32 ਸਰਾਬ ਦੀਆਂ ਪੇਟੀਆ ਆਪਣੀ ਗੱਡੀ ‘ਚ ਰੱਖ ਲਈਆਂ।

ਵੱਡੀ ਖ਼ਬਰ ਪਾਵਨ ਸਰੂਪ ਗੁੰਮ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਮੁੱਖ ਸਕੱਤਰ ਨੇ ਦਿੱਤਾ ਅਸਤੀਫ਼ਾ

ਦੋਸੀਆ ਤੋਂ 50,000 ਰੁਪਏ ਕੇਸ ਰਫਾ ਦਫਾ ਕਰਨ ਲਈ ਮੰਗ ਕੀਤੀ। ਜਿਸ ਤਹਿਤ ਡੀ.ਐੱਸ.ਪੀ. ਘਨੌਰ ਜਸਵਿੰਦਰ ਸਿੰਘ ਦੇ ਬਿਆਨਾਂ ਤੇ ਥਾਣਾ ਘਨੌਰ ਵਿਖੇ ਹੀ ਥਾਣਾ ਮੁਖੀ ਅਤੇ ਹੌਲਦਾਰ ਵਿਰੁੱਧ ਮੁੱਕਦਮਾ ਦਰਜ਼ ਕੀਤਾ ਗਿਆ ਹੈ। ਜਿਕਰਯੋਗ ਹੈ ਕੇ ਥਾਣਾ ਮੁਖੀ ਇਸ ਮੌਕੇ ਕੋਰੋਨਾ ਪੌਜ਼ੀਟਿਵ ਆਉਣ ਕਾਰਨ ਇਕਾਂਤਵਾਸ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button