Breaking NewsD5 specialNewsPress ReleasePunjab

ਦਰਜਾ ਚਾਰ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ

ਪਟਿਆਲਾ : ਅੱਜ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ ਚਾਰ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੇ ਰਾਮ ਕਿਸ਼ਨ ਪ੍ਰਧਾਨ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਦੀ ਅਗਵਾਈ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ। ਇਸ ਸਮੇਂ ਵਖ ਵਖ ਬੁਲਾਰਿਆਂ ਨੇ ਕਿਹਾ ਕਿ ਹੈ 2019ਵਿੱਚ ਉਸ ਵੇਲੇ ਦੇ ਸਿਹਤ ਵਿਭਾਗ ਅਤੇ ਰਿਸਰਚ ਐਂਡ ਮੈਡੀਕਲ ਐਜੂਕੇਸ਼ਨ ਮੰਤਰੀ ਮਾਨਯੋਗ ਬ੍ਰਹਮ ਮਹਿੰਦਰਾ ਜੀ ਨੇ ਸਮੂਹ ਕੰਟਰੈਕਟ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਲਿੱਖਤੀ ਵਾਅਦਾ ਕੀਤਾ ਸੀ ਪਰੰਤੂ ਬਾਅਦ ਵਿੱਚ ਅੱਧੇ ਤੋਂ ਵੀ ਘੱਟ ਨਰਸਿੰਗ ਕੇਡਰ ਨੂੰ ਹੀ ਰੈਗੂਲਰ ਕੀਤਾ ਗਿਆ ਸੀ ਬਾਕੀ ਨਰਸਿੰਗ, ਦਰਜਾ ਚਾਰ ਅਤੇ ਅਨਸਿਲਰੀ ਸਟਾਫ ਨੂੰ ਰੈਗੂਲਰ ਨਹੀਂ ਕੀਤਾ ਗਿਆ, ਇਸ ਤਰਾਂ ਇਨ੍ਹਾਂ ਨਾਲ ਪਿਛਲੇ ਲੰਮੇ ਸਮੇਂ ਨਾ-ਇਨਸਾਫੀ ਕੀਤੀ ਜਾ ਰਹੀ, ਇੱਥੇ ਹੀ ਬੱਸ ਨਹੀਂ ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਕਮੇਟੀ ਦੀ ਮੀਟਿੰਗ ਵਿੱਚ ਵੀ ਨਗਰ ਨਿਗਮ ਦੇ ਕੁਝ ਕੁ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਹਾਮੀ ਭਰੀ ਗਈ ਹੈ ਇਨ੍ਹਾਂ ਪਿਛਲੇ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਲਗਾਤਾਰ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਕੇ ਇਕੱ ਵਾਰ ਫਿਰ ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨਾਲ ਘੋਰ ਨਾ ਇਨਸਾਫੀ ਕੀਤੀ ਗਈ ਹੈ।

ਪੰਜਾਬ ਪਹੁੰਚਦੇ ਹੀ ਕੇਜਰੀਵਾਲ ਦੇ ਕਾਫਲੇ ਨੂੰ ਪਾਇਆ ਘੇਰਾ,ਲੋਕ ਖੜ੍ਹ ਗਏ ਗੱਡੀ ਦੇ ਅੱਗੇ,ਸੜਕਾਂ ਕਰਤੀਆਂ ਜਾਮ!

ਇਹ ਕਰਮਚਾਰੀ ਜਿਥੇ ਪਿਛਲੇ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਹਸਪਤਾਲ ਵਿੱਚ ਦਿਨ ਰਾਤ ਸੇਵਾ ਕਰ ਰਹੇ ਹਨ ਉਥੇ ਪਿਛਲੇ ਸਵਾ ਸਾਲ ਤੋਂ ਕਰੌਨਾ ਮਹਾਮਾਰੀ ਦੌਰਾਨ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਜੌਖਮ ਚ ਪਾ ਕੇ ਮੂਹਰਲੀਆਂ ਸਫਾਂ ਵਿਚ ਕਰੌਨਾ ਖਿਲਾਫ ਲੜਾਈ ਲੜ ਰਹੇ ਹਨ ਸਰਕਾਰ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਪਹਿਲ ਦੇ ਅਧਾਰ ਤੇ ਪੱਕੇ ਕਰਨਾ ਚਾਹੀਦਾ ਹੈ।ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਨੂੰ ਚੇਤਾਵਨੀ ਦਿੰਦਿਆਂ ਸਾਥੀ ਰਾਮ ਕਿਸ਼ਨ ਅਤੇ ਸਵਰਨ ਸਿੰਘ ਬੰਗਾ ਕਿਹਾ ਕਿ ਜੇਕਰ 25 ਜੂਨ ਤੱਕ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਸ਼ੁਰੂ ਨਾ ਹੋਈ ਤਾਂ 28 ਜੂਨ ਤੋਂ ਇਹ ਕਰਮਚਾਰੀ ਕੰਮ ਛੋੜ ਹੜਤਾਲ ਤੇ ਚਲੇ ਜਾਣਗੇ ਇਸ ਹੜਤਾਲ ਦੌਰਾਨ ਹੋਣ ਵਾਲੇ ਵਾਧੇ ਘਾਟੇ ਦੀ ਸਾਰੀ ਦੀ ਸਾਰੀ ਜਿੰਮੇਵਾਰੀ ਹਸਪਤਾਲ/ਮੈਡੀਕਲ ਕਾਲਜ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ । ਇਸ ਸਮੇਂ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੁਕੇਸ਼ ਕੁਮਾਰ , ਅਰੁਨ ਕੁਮਾਰ ਪ੍ਰਧਾਨ ਮੈਡੀਕਲ ਕਾਲਜ, ਗੁਰਲਾਲ ਸਿੰਘ,ਨਰੇਸ਼ ਕੁਮਾਰ, ਸੁਰਿੰਦਰਪਾਲ ਦੁੱਗਲ,ਕੁਲਵਿੰਦਰ ਸਿੰਘ, ਹਰਸ਼ਦੀਪ ਸਿੰਘ, ਕਿਸ਼ੋਰ ਕੁਮਾਰ ਟੋਨੀ, ਬਲਜਿੰਦਰ ਸਿੰਘ,ਅਜੈ ਕੁਮਾਰ ਸੀਪਾ,ਵਿਨੈ ਕੁਮਾਰ ਅਤੇ ਪਰਦੀਪ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button