PunjabTop News

ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਤੰਬਾਕੂ ਦੀਆਂ ਦੁਕਾਨਾਂ ਉਪਰ ਨਿਹੰਗ ਸਿੰਘਾਂ ਦੇ ਬਾਣੇ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ

ਅੰਮ੍ਰਿਤਸਰ, 28 ਮਈ 2023 : ਪਿਛਲੇ ਲੰਬੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਲਾਕਿਆਂ ਦੇ ਵਿੱਚ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਜਾ ਰਹੀ ਸੀ ਲੇਕਿਨ ਹਜੇ ਤੱਕ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕੀ ਇਲਾਕਿਆਂ ਅਤੇ ਰਸਤੇ ਵਿਚ ਤੰਬਾਕੂ ਦੀਆਂ ਦੁਕਾਨਾਂ ਬੰਦ ਨਹੀਂ ਹੋਇਆ ਜਿਸ ਦੇ ਚਲਦੇ ਲਗਾਤਾਰ ਹੀ ਖਬਰਾਂ ਸਾਹਮਣੇ ਆਈਆਂ ਸਨ ਕਿ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ ਹੈ।ਤਾਜ਼ਾ ਮਾਮਲਾ ਅੰਮ੍ਰਿਤਸਰ ਹਾਲ ਬਜਾਰ ਵਿੱਚ ਗੋਲ ਹਟੀ ਚੋਕ ਦਾ ਹੈ ਜਿੱਥੇ ਕਿ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਤੇ ਹੰਗਾਮਾ ਕੀਤਾ ਗਿਆ ਅਤੇ ਕਾਫੀ ਤੋੜਫੋੜ ਕੀਤੀ ਗਈ ਜਿਸ ਤੋਂ ਬਾਅਦ ਉਕਤ ਨੌਜਵਾਨ ਉਥੋਂ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਉਹਨਾਂ ਦੀ ਤੰਬਾਕੂ ਦੀ ਦੁਕਾਨ ਗੋਲ ਹੱਟੀ ਚੌਂਕ ਹਾਲ ਬਜਾਰ ਵਿੱਚ ਸਥਿਤ ਹੈ ਅਤੇ ਰਾਤ ਜਦੋਂ ਉਹ ਦੁਕਾਨ ਬੰਦ ਕਰਨ ਲੱਗੇ ਤਾਂ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਨੌਜਵਾਨ ਪਹੁੰਚੇ ਅਤੇ ਉਨ੍ਹਾਂ ਵੱਲੋਂ ਦੁਕਾਨ ਤੇ ਆ ਕੇ ਤੋੜਫੋੜ ਸ਼ੁਰੂ ਕਰ ਦਿੱਤੀ ਅਤੇ ਦੁਕਾਨ ਦੇ ਅੰਦਰ ਪਈਆਂ ਮਹਿੰਗੀਆਂ ਕੋਲਡ ਡਰਿੰਕ ਤੇ ਐਨਰਜੀ ਡਰਿੰਕ ਵੀ ਚੁੱਕ ਕੇ ਫਰਾਰ ਹੋ ਗਏ ਤੇ ਉਹਨਾਂ ਨੂੰ ਕਿਹਾ ਕਿ ਅਗਰ ਤੰਬਾਕੂ ਦੀਆਂ ਦੁਕਾਨਾਂ ਬੰਦ ਕੀਤੀਆਂ ਤਾਂ ਉਹ ਕੁਝ ਸਮੇਂ ਬਾਅਦ ਆ ਕੇ ਫਿਰ ਅਜਿਹਾ ਹੀ ਕਰਣਗੇ ਅਤੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਦੂਸਰੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਈ ਡਵੀਜ਼ਨ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਿਸ ਤਰੀਕੇ ਉਨ੍ਹਾਂ ਨੂੰ ਖ਼ਬਰ ਮਿਲੀ ਕੀ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਤੇ ਹੰਗਾਮਾ ਕੀਤਾ ਜਾ ਰਿਹਾ ਹੈ ਤੇ ਤੋੜਫੋੜ ਕੀਤੀ ਜਾ ਰਹੀ ਹੈ ਤਾਂ ਉਹ ਵੀ ਆਪਣੀ ਪੁਲਸ ਪਾਰਟੀ ਨੂੰ ਲੈ ਕੇ ਮੌਕੇ ਤੇ ਪਹੁੰਚੇ ਹਨ ਅਤੇ ਹੁਣ ਦੁਕਾਨਦਾਰਾਂ ਦੇ ਬਿਆਨ ਦਿੱਤੇ ਜਾ ਰਹੇ ਹਨ ਤੇ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button