PunjabTop News

ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਕੇਸ ‘ਚ ਗ੍ਰਿਫਤਾਰ ਅਮਰੀਕ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਵੱਡੇ ਖ਼ੁਲਾਸੇ

ਗੁਰਦਾਸਪੁਰ, 11 ਮਈ 2023- ਅੰਮ੍ਰਿਤਸਰ ਚ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਗ੍ਰਿਫਤਾਰ ਮੁਲਜ਼ਮ ਅਮਰੀਕ ਸਿੰਘ ਗੁਰਦਾਸਪੁਰ ਦੇ ਪਿੰਡ ਆਦੀਆ ਦਾ ਰਹਿਣ ਵਾਲਾ ਹੈ। ਉਹ ਗੁਜਰਾਤ ਵਿੱਚ ਇੱਕ ਟਰੱਕ ਡਰਾਈਵਰ ਹੈ। ਜਿਸ ਦਾ ਪ੍ਰੇਮ ਵਿਆਹ ਪਿਛਲੇ ਸਾਲ ਹੀ 8 ਜੂਨ 2022 ਨੂੰ ਪਿੰਡ ਪੁਰੋਵਾਲ ਕਰੀਆਂ ਵਾਸੀ ਮਨਦੀਪ ਕੌਰ ਨਾਲ ਹੋਇਆ ਸੀ। 27 ਫਰਵਰੀ ਨੂੰ ਆਖਰੀ ਵਾਰ ਘਰੋਂ ਗਿਆ ਸੀ। ਮੁਲਜ਼ਮ ਦੇ ਵੱਡੇ ਭਰਾ ਪਲਵਿੰਦਰ ਸਿੰਘ ਨੂੰ ਦੋਰਾਂਗਲਾ ਥਾਣੇ ਦੀ ਪੁਲੀਸ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਚੋਰੀ ਦੇ ਕੇਸ ਦਰਜ ਹਨ।

ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਦੇ ਪਿਤਾ ਲਖਬੀਰ ਸਿੰਘ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਅਮਰੀਕ ਸਿੰਘ ਸ਼੍ਰੀ ਦਰਬਾਰ ਸਾਹਿਬ ਹੈਰੀਟੇਜ ਸਟਰੀਟ ‘ਚ ਹੋਏ ਬੰਬ ਧਮਾਕੇ ‘ਚ ਸ਼ਾਮਲ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਸਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਅੱਜ ਪਤਾ ਲੱਗਾ ਹੈ, ਜਦੋਂ ਪੁਲਿਸ ਉਨ੍ਹਾਂ ਦੇ ਘਰ ਆਈ।

ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਗੁਜਰਾਤ ਵਿੱਚ ਟਰੱਕ ਡਰਾਈਵਰ ਹੈ ਅਤੇ 27 ਫਰਵਰੀ ਨੂੰ ਆਖ਼ਰੀ ਵਾਰ ਘਰੋਂ ਗਿਆ ਸੀ, ਉਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋਇਆ। ਉਸ ਨੇ ਲਵ ਮੈਰਿਜ ਕਰਵਾਈ ਸੀ ਅਤੇ ਉਦੋਂ ਤੋਂ ਹੀ ਆਪਣੀ ਪਤਨੀ ਨੂੰ ਆਪਣੇ ਨਾਲ ਲੈ ਗਿਆ ਸੀ। ਉਸਦੇ ਪਿਤਾ ਨੇ ਵੀ ਕਿਹਾ ਕਿ ਜੇਕਰ ਅਮਰੀਕ ਦੋਸ਼ੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button