D5 specialIndiaNewsPunjab

ਦਲਿਤ ਜਗਮੇਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ,ਸਰਕਾਰ ਨੇ ਕੀਤਾ ਮੁਆਵਜਾ ਦੇਣ ਦਾ ਵਾਅਦਾ

ਕੁਝ ਦਿਨ ਪਹਿਲਾ ਹੀ ਸੰਗਰੂਰ ਦੇ ਚੰਗਾਲੀਵਾਲਾ ਪਿੰਡ ‘ਚ ਬੇਰਹਿਮੀ ਨਾਲ ਜਗਮੇਲ ਸਿੰਘ ਦਾ ਕਤਲ ਕੀਤਾ ਗਿਆ ਸੀ |ਜਿਸਦਾ ਅੱਜ ਪਿੰਡ ਚੰਗਾਲੀਵਾਲਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਬੀਤੇ ਦਿਨ ਪਰਿਵਾਰ ਦੀ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨਾਲ ਹੋਈ ਮੀਟਿੰਗ ‘ਚ ਸਹਿਮਤੀ ਬਣ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਧਰਨਾ ਚੁੱਕਣ ਅਤੇ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ।ਇਸ ਮੁਲਾਕਾਤ ਵਿੱਚ ਸਰਕਾਰ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ |ਇਸ ਤੋਂ ਇਲਾਵਾ ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਮਕਾਨ ਦੀ ਮੁਰੰਮਤ ਲਈ 1 ਲੱਖ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਹੈ।

ਇਸਨੂੰ ਵੀ ਦੇਖੋ….. Canada ਦੇ ਸਿੱਖਾਂ ਦੀ ਕਮਾਲ, Toronto ਤੋਂ Bus ਲਿਆਂਦੀ ਪੰਜਾਬ
ਕੁਝ ਦਿਨ ਪਹਿਲਾ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਇਨਸਾਫ ਲਈ ਪਰਿਵਾਰ ਅਤੇ ਕੁਝ ਜਥੇਬੰਦੀਆਂ ਨੇ ਧਰਨਾ ਲਗਾਇਆ|

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button