PunjabTop News

ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ

ਅੱਜ 40 ਵੇਂ ਘੱਲੂਘਾਰਾ ਦਿਵਸ ਦੇ ਅਵਸਰ ‘ਤੇ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ ਸਮੇਤ ਹੋਰ ਪ੍ਰਮੁੱਖ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹੇ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਅੱਜ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸੜਕੀ ਆਵਾਜਾਈ ਅਤੇ ਮੈਡੀਕਲ ਸਟੋਰਾਂ, ਹਸਪਤਾਲਾਂ ਨੂੰ ਬੰਦ ਤੋਂ ਛੁਟ ਦਿੱਤੀ ਹੋਈ ਹੈ। ਦਲ ਖ਼ਾਲਸਾ ਦੇ ਆਗੂਆਂ ਕਵਰਪਾਲ ਸਿੰਘ, ਪਰਮਜੀਤ ਸਿੰਘ ਮੰਡ ਤੇ ਹੋਰਨਾਂ ਵਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦੇਣ ਲਈ ਸ਼ਹਿਰ ਵਾਸੀਆਂ ਅਤੇ ਵਪਾਰੀਆਂ, ਕਾਰੋਬਾਰੀਆਂ ਦਾ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button