ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਅਹਿਮ ਵਿਚਾਰ-ਵਟਾਂਦਰਾ 21 ਫ਼ਰਵਰੀ ਨੂੰ
ਵਿਧਾਨ ਸਭਾ ਸਪੀਕਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਮੰਤਰੀ, ਵਿਧਾਇਕ, ਮਾਹਰ ਅਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ ਕਿ ਦਵਾਈਆਂ ਦੀ ਉੱਚ ਐਮ.ਆਰ.ਪੀ. ਉਤੇ ਵਿਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।
ਅੱਧ ਵਿਚਾਲੇ ਰੁਕਿਆ ਮੂਸੇਵਾਲਾ ਨੂੰ ਸਮਰਪਿਤ ਕਬੱਡੀ ਕੱਪ, ਪਿੱਛੇ ਹਟੀਆਂ ਚੋਟੀ ਦੀਆਂ ਟੀਮਾਂ D5 Channel Punjabi
ਉਨ੍ਹਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ ‘ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰ ਸਹੀ ਸੇਧ ਦੇ ਸਕਣ। ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.