ਦਵਿੰਦਰ ਬੰਬੀਹਾ ਗੈਂਗ ਦੀ ਗੈਂਗਸਟਰ ਗੋਲਡੀ ਬਰਾੜ ਤੇ ਗਾਇਕ ਮਨਕੀਰਤ ਔਲਖ ਨੂੰ ਇੱਕ ਹੋਰ ਧਮਕੀ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਨੇ ਫਿਰ ਤੋਂ ਲਾਰੈਂਸ ਗੈਂਗ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਉਹ ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਤੋਂ ਬਦਲਾ ਲੈਣਗੇ।
ਸੁਖਬੀਰ ਬਾਦਲ ਤੋਂ ਪਾਰਟੀ ਹੀ ਹੋ ਗਈ ਪਾਸੇ, ਨਾਈ ਦੀ ਦੁਕਾਨ ’ਚੋਂ ਚੱਕ ਲਿਆ ਆਸ਼ੂ | D5 Channel Punjabi
ਬੰਬੀਹਾ ਗੈਂਗ ਦੇ ਕਥਿਤ ਮੈਂਬਰ ਵੱਲੋਂ ਪਾਈ ਗਈ ਪੋਸਟ
ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਲਾਰੇਂਸ ਨੂੰ ਕਤਲ ਦਾ ਮਾਸਟਰਮਾਈਂਡ ਬਣਾਇਆ ਹੈ। ਇਸ ਕਤਲ ਵਿੱਚ ਗੋਲਡੀ ਬਰਾੜ ਤੋਂ ਇਲਾਵਾ ਜੱਗੂ ਭਗਵਾਨਪੁਰੀਆ, ਲਿਪਿਨ ਨਹਿਰਾ ਸਮੇਤ ਕਈ ਗੈਂਗਸਟਰਾਂ ਦੀ ਭੂਮਿਕਾ ਸਾਹਮਣੇ ਆ ਚੁੱਕੀ ਹੈ। ਮੂਸੇਵਾਲਾ ਤੇ ਫਾਇਰਿੰਗ ਕਰਨ ਵਾਲੇ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਤਿੰਨ ਸ਼ਾਰਪਸ਼ੂਟਰ ਫੜੇ ਗਏ ਹਨ। ਸ਼ੂਟਰ ਮੰਨੂੰ ਕੁੱਸਾ ਅਤੇ ਰੂਪਾ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਹਨ। ਛੇਵਾਂ ਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.