Breaking NewsD5 specialNewsPress ReleasePunjabTop News

ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਸਜਾਏ ਗਏ ਧਾਰਮਿਕ ਦੀਵਾਨ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।

ਕੈਨੇਡਾ ਵਾਸੀਆਂ ਦੀ ਚਮਕੀ ਕਿਸ਼ਮਤ , ਬੇਰੁਜ਼ਗਾਰੀ ’ਚ ਵੱਡਾ ਬਦਲਾਅ ! D5 Channel Punjabi

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਨ ਕਰਵਾਇਆ।

ਸਿੱਧੂ ਦਾ ਵੱਡਾ ‘ਤੇ ਅਨੌਖਾ ਐਲਾਨ, ਹੈਰਾਨ ਕੀਤੇ ਲੋਕ | D5 Channel Punjabi

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸਮੇਤ ਹੋਰ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button