Breaking NewsD5 specialIndiaNewsPoliticsPunjab

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦੇ ਸ਼ੰਘਰਸ ਨੂੰ ਖੁੰਡਾ ਕਰਨ ਲਈ ਕੇਂਦਰ ਸਰਕਾਰ ਹਰ ਦਿਨ ਨਵਾਂ ਪੈਂਤੜਾ ਖੇਡਦੀ ਨਜ਼ਰ ਆ ਰਹੀ ਹੈ। ਪਹਿਲਾ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਨੂੰ ਝਟਕਾ ਦਿੱਤਾ ਸੀ ਤੇ ਹੁਣ ਕੇਂਦਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਨੂੰ ਬੰਦ ਕਰਕੇ ਵੱਡਾ ਝਟਕਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ‘ਚ ਝੋਨਾ ਖ਼ਰੀਦਣ ਲਈ ਭੇਜੀ ਹੋਈ ਪ੍ਰੋਵੀਜ਼ਨਲ ਕਾਸਟ ਸ਼ੀਟ ‘ਚ ਤਿੰਨ ਫ਼ੀਸਦੀ ਆਰ ਡੀ ਐੱਫ ਨੂੰ ਜ਼ੀਰੋ ਕਰ ਦਿੱਤਾ ਤੇ ਕੇਂਦਰ ਸਰਕਾਰ ਨੇ ਪੰਜਾਬ ਤੋਂ ਹਿਸਾਬ ਮੰਗਿਆ ਹੈ ਕਿ ਪੈਸਾ ਕਿੱਥੇ ਕਿੱਥੇ ਖਰਚ ਹੋਇਆ ਹੈ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਕੇਂਦਰ ਦੇ ਇਸ ਫੈਸਲੇ ‘ਤੇ ਪੰਜਾਬ ‘ਚ ਹਾਹਾਕਾਰ ਮਚੀ ਹੋਈ ਹੈ। ਇਸ ਫੈਸਲੇ ‘ਤੇ ਪੰਜਾਬ ਦੇ ਫ਼ੂਡ ਸਪਲਾਈ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੰਘੀ ਢਾਂਚੇ ਤੇ ਵੱਡਾ ਹਮਲਾ ਹੈ ਤੇ ਕੇਂਦਰ ਵੱਲੋਂ ਪੰਜਾਬ ਤੇ ਇਕ ਨਵਾਂ ਬੰਬ ਸੁੱਟਿਆ ਗਿਆ ਹੈ। ਆਸ਼ੂ ਨੇ ਦੱਸਿਆ ਕਿ ਕੇਂਦਰ ਵੱਲੋਂ ਇੱਕ ਦਿਨ ਪਹਿਲਾਂ ਇੱਕ ਚਿੱਠੀ ਭੇਜ ਕੇ ਇਹ ਜਾਣਕਾਰੀ ਦਿੱਤੀ ਗਈ ਸੀ ਅਤੇ ਪੁੱਛਿਆ ਗਿਆ ਸੀ ਕਿ ਇਸ ਤੋਂ ਪਹਿਲਾਂ ਦਾ ਫੰਡ ਸੂਬਾ ਸਰਕਾਰ ਨੇ ਕਿੱਥੇ ਤੇ ਕਿਵੇਂ ਖਰਚ ਕੀਤਾ ਹੈ।

ਸਵੇਰੇ ਸਵੇਰੇ ਮੋਦੀ ਨੇ ਦਿੱਤਾ ਹੋਰ ਵੱਡਾ ਝਟਕਾ,ਕੈਪਟਨ ਸਰਕਾਰ ਨੂੰ ਪਾਤੀ ਬਿਪਤਾ ? Narinder Modi

ਮੰਤਰੀ ਆਸ਼ੂ ਮੁਤਾਬਕ ਕੇਂਦਰ ਦੀ ਨੀਅਤ ਠੀਕ ਨਹੀਂ ਹੈ, ਜਾਣ ਬੁੱਝ ਕੇ ਪੰਜਾਬ ਨੂੰ ਦਬਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ।ਨਾਲ ਹੀ ਆਸ਼ੂ ਨੇ ਕੇਂਦਰ ਦੇ ਇਸ ਰਵੱਈਏ ‘ਤੇ ਚੇਤਾਵਨੀ ਵੀ ਦਿੱਤੀ ਤੇ ਪੰਜਾਬ ਦੇ ਇਤਿਹਾਸ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਨਾ ਅਸੀਂ ਮੁਗਲਾਂ ਤੋਂ ਦਬੇ, ਨਾ ਹੀ ਅੰਗਰੇਜ਼ਾਂ ਤੋਂ, ਅਜਿਹੀ ਮੋਦੀ ਸਰਕਾਰ ਤੋਂ ਵੀ ਨਹੀਂ ਦਬਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button