PunjabPunjabTop News

ਦਿਨੋ-ਦਿਨ ਨਾਜ਼ੁਕ ਹੁੰਦੀ ਜਾ ਰਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਕਰਕੇ ਜਿੱਥੇ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਦੀ ਹਾਲਤ ਔਖੀ ਬਣ ਗਈ ਹੈ, ਉਥੇ ਹੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਕਸੂਤਾ ਘਿਰ ਗਿਆ ਹੈ। ਐਸਕੇਐਮ ਦੀਆਂ ਕਈ ਧਿਰਾਂ ਅੰਦੋਲਨ ਵਿੱਚ ਕੁੱਦਣ ਲਈ ਕਾਹਲੀਆਂ ਹਨ ਪਰ ਅਜੇ ਵੀ ਮੋਰਚੇ ਦੇ ਬਹੁਤੇ ਲੀਡਰ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਦੀ ਖੁੱਲ੍ਹੀ ਹਮਾਇਤ ਕਰਨ ਤੋਂ ਝਿਜਕ ਰਹੇ ਹਨ।ਇਸ ਦੇ ਬਾਵਜੂਦ ਐਸਕੇਐਮ ਨੇ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਹਾਮੀ ਭਰੀ ਹੈ।

ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨੀ ਸੰਘਰਸ਼ ਲਈ ਇਕਜੁੱਟ ਹੋਣ ਦੇ ਦਿੱਤੇ ਸੱਦੇ ਮਗਰੋਂ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਹਾ ਹੈ ਕਿ ਉਹ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰਾਂ ਨੂੰ ਗੱਲਬਾਤ ਲਈ 21 ਦਸੰਬਰ ਨੂੰ ਪਟਿਆਲਾ ਆਉਣ ਲਈ ਸੱਦਾ ਦੇਵੇਗਾ। ਪੰਧੇਰ ਨੇ 15 ਦਸੰਬਰ ਨੂੰ ਐਸਕੇਐਮ ਨੂੰ ਪੱਤਰ ਲਿਖ ਕੇ ਪੰਜਾਬ ਤੇ ਹਰਿਆਣਾ ਦੀ ਸਰਹੱਦ ‘ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਨ ਲਈ ਕਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button