EntertainmentInternationalTop News

ਦਿਲਜੀਤ ਦੋਸਾਂਝ ਤੋਂ ਬਾਅਦ ਗਿੱਪੀ ਗਰੇਵਾਲ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਲਈ ਮੰਗਿਆ ਇਨਸਾਫ, ਸ਼ੇਅਰ ਕੀਤੀ ਪੋਸਟ

ਨਿਊਜ਼ ਡੈਸਕ : ਈਰਾਨੀ ਕੁੜੀ ਮਹਿਸਾ ਅਮੀਨੀ ਦੀ ਮੌਤ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿਤਾ ਹੈ। ਪੂਰੀ ਦੁਨੀਆ ‘ਚ ਲੋਕ ਨਾ ਸਿਰਫ਼ ਮਹਿਸਾ ਅਮੀਨੀ ਦੇ ਸਮਰਥਨ ‘ਚ ਖੜੇ ਹੋ ਰਹੇ ਹਨ, ਸਗੋ ਆਪੋ-ਆਪਣੇ ਅੰਦਾਜ਼ ‘ਚ ਉਸ ਲਈ ਇਨਸਾਫ਼ ਦੀ ਮੰਗ ਵੀ ਕਰ ਰਹੇ ਹਨ। ਅਜਿਹੇ ‘ਚ ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਰਾਹੀਂ ਮਹਿਸਾ ਅਮੀਨੀ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਹੇ ਹਨ। ਪੰਜਾਬੀ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਮਹਿਸਾ ਅਮੀਨੀ ਦੇ ਹੱਕ ‘ਚ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ‘ਚ ਉਹ ਔਰਤਾਂ ਦੀ ਆਜ਼ਾਦੀ ਦੇ ਨਾਲ-ਨਾਲ ਮਹਿਸਾ ਅਮੀਨੀ ਲਈ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, “ਵੂਮੈਨ ਲਾਈਫ਼ ਫ਼ਰੀਡਮ। ਇਸ ਦੇ ਨਾਲ ਉਨ੍ਹਾਂ ਨੇ ਹੈਸ਼ਟੈਗ ਮਹਿਸਾ ਅਮੀਨੀ ਲਿਖਿਆ ਹੈ।” ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਵੀ ਪੋਸਟ ਸ਼ੇਅਰ ਕਰ ਮਹਿਸਾ ਅਮੀਨੀ ਲਈ ਇਨਸਾਫ਼ ਦੀ ਮੰਗ ਕੀਤੀ ਸੀ।

Shiromani Committee ਦਾ ਵੱਡਾ ਐਕਸ਼ਨ, ਬਾਦਲ ਹੈਰਾਨ! ਬਾਦਲ ਦੀ ਆਗੂਆਂ ਨੇ ਬਣਾਈ ਰੇਲ | D5 Channel Punjabi

ਦੱਸਣਯੋਗ ਹੈ ਕਿ ਈਰਾਨ ‘ਚ ਪਿਛਲੇ ਲੰਮੇ ਸਮੇਂ ਤੋਂ ਹਿਜਾਬ ਨੂੰ ਲੈ ਕੇ ਵਿਰੋਧ ਚੱਲ ਰਿਹਾ ਸੀ। ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਦੀ ਲੜਾਈ ਲੜੀ ਜਾ ਰਹੀ ਹੈ। ਇਸ ਲੜਾਈ ‘ਚ ਮਹਿਸਾ ਅਮੀਨੀ ਮੋਹਰੀ ਸੀ, ਜਿਸ ਦੀ ਪੁਲਸ ਹਿਰਾਸਤ ‘ਚ ਮੌਤ ਹੋ ਗਈ ਸੀ। ਉਸ ਦੀ ਮੌਤ ਤੇ ਪੂਰੀ ਦੁਨੀਆ ‘ਚ ਗ਼ੁੱਸਾ ਹੈ। ਈਰਾਨ ‘ਚ ਸੜਕਾਂ ‘ਤੇ ਪ੍ਰਦਰਸ਼ਨਕਾਰੀ ਸੰਘਰਸ਼ ਕਰਕੇ ਮਹਿਸਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
ਮਹਿਸਾ ਇਰਾਨ ‘ਚ ਤਹਿਰਾਨ ਤੋਂ ਬਾਹਰ ਰਹਿੰਦੀ ਸੀ। ਪਿਛਲੇ ਦਿਨੀਂ ਜਦੋਂ ਉਹ ਆਪਣੇ ਪਰਿਵਾਰ ਨਾਲ ਤਹਿਰਾਨ ਗਈ ਤਾਂ ਉਸ ਨੂੰ ਪੁਲਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ। ਫਿਰ ਪੁਲਸ ਨੇ ਉਸਨੂੰ ਹਿਰਾਸਤ ‘ਚ ਲੈ ਲਿਆ। ਉਸ ‘ਤੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਦਾ ਦੋਸ਼ ਸੀ। ਪੁਲਸ ਹਿਰਾਸਤ ‘ਚ ਮਹਿਸਾ ਅਮੀਨੀ ਨੂੰ ਟਾਰਚਰ ਵੀ ਕੀਤਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button