Breaking NewsIndiaNewsPunjab

ਦਿਵਾਲੀ ਤੋਂ ਪਹਿਲਾਂ ਆਮ ਆਦਮੀ ਲਈ Good News, 17ਵੇਂ ਦਿਨ ਘਟੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ : ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਕਮੀ ਆ ਰਹੀ ਹੈ ਸ਼ਨੀਵਾਰ ਨੂੰ ਫਿਰ ਕਟੌਤੀ ਕੀਤੀ ਗਈ ਹੈ। ਸ਼ਨੀਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ‘ਚ 19 ਪੈਸੇ ਅਤੇ ਡੀਜ਼ਲ ‘ਚ 11 ਪੈਸੇ ਦੀ ਕਟੌਤੀ ਕੀਤੀ ਹੈ। ਰਾਜਧਾਨੀ ‘ਚ ਪੈਟਰੋਲ ਦੀ ਕੀਮਤ ਅੱਜ 78.99 ਰੁਪਏ, ਕੋਲਕਾਤਾ ‘ਚ 80.89 ਰੁਪਏ, ਮੁੰਬਈ ‘ਚ 84.49 ਰੁਪਏ ਅਤੇ ਚੇਨਈ ‘ਚ 82.06 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ‘ਚ ਇਸ ਦੀ ਕੀਮਤ 73.53 ਰੁਪਏ, ਕੋਲਕਾਤਾ ‘ਚ 75.39 ਰੁਪਏ, ਮੁੰਬਈ ‘ਚ 77.06 ਰੁਪਏ ਅਤੇ ਚੇਨਈ ‘ਚ 77.73 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Read Also ਘਟਣ ਦਾ ਨਾਮ ਨਹੀਂ ਲੈ ਰਹੀਆਂ ਪੈਟਰੋਲ ਡੀਜ਼ਲ ਕੀਮਤਾਂ

ਪੰਜਾਬ ‘ਚ ਪੈਟਰੋਲ-ਡੀਜ਼ਲ ਦੇ ਰੇਟ 

ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਮੋਹਾਲੀ ‘ਚ ਪੈਟਰੋਲ ਦੀ ਕੀਮਤ 85.01 ਰੁਪਏ ਅਤੇ ਡੀਜ਼ਲ ਦੀ 73.97 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ, ਜਦੋਂ ਕਿ ਚੰਡੀਗੜ੍ਹ ਸ਼ਹਿਰ ‘ਚ ਪੈਟਰੋਲ ਦੀ ਕੀਮਤ 74.61 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 69.98 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ। ਉੱਥੇ ਹੀ ਜਲੰਧਰ ‘ਚ ਪੈਟਰੋਲ ਦੀ ਕੀਮਤ ਅੱਜ 84 ਰੁਪਏ 22 ਪੈਸੇ ਅਤੇ ਡੀਜ਼ਲ ਦੀ 73 ਰੁਪਏ 30 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ‘ਚ ਪੈਟਰੋਲ ਦੀ ਕੀਮਤ 84 ਰੁਪਏ 83 ਪੈਸੇ ਅਤੇ ਡੀਜ਼ਲ ਦੀ 73 ਰੁਪਏ 83 ਪੈਸੇ ਹੋ ਗਈ ਹੈ। ਲੁਧਿਆਣਾ ‘ਚ ਪੈਟਰੋਲ ਦੀ ਕੀਮਤ 84 ਰੁਪਏ 69 ਪੈਸੇ ਦਰਜ ਕੀਤੀ ਗਈ ਹੈ ਅਤੇ ਡੀਜ਼ਲ ਦੀ ਕੀਮਤ ਵੀ ਘੱਟ ਕੇ 73 ਰੁਪਏ 70 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button